ਬਟਾਲਾ (ਗੁਰਪ੍ਰੀਤ) : ਪਿਛਲੇ ਦਿਨੀਂ ਬਟਾਲਾ ਦੀ ਪਟਾਕਾ ਫੈਕਟਰੀ 'ਚ ਹੋਏ ਜ਼ਬਰਦਸਤ ਧਮਾਕੇ ਕਾਰਨ ਜਿਥੇ 24 ਲੋਕਾਂ ਦੀ ਮੌਤ ਹੋ ਗਈ ਸੀ ਉਥੇ ਹੀ ਦਰਜਨਾਂ ਲੋਕ ਜ਼ਖਮੀ ਹੋ ਗਏ ਸਨ। ਘਟਨਾ ਵਾਲੀ ਜਗ੍ਹਾ ਦਾ ਦੌਰਾ ਕਰਨ ਤੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਅੱਜ ਅਕਾਲੀ ਨੇਤਾ ਬਿਕਰਮ ਮਜੀਠੀਆ ਬਟਾਲਾ ਪੁੱਜੇ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ 'ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਅਕਾਲੀ ਦਲ ਵਲੋਂ ਗਰੀਬ ਪੀੜਤ ਪਰਿਵਾਰਾਂ ਦੇ ਮ੍ਰਿਤਕਾਂ ਦੀ ਅੰਤਿਮ ਅਰਦਾਸ ਦਾ ਖਰਚਾ ਵੀ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਨੂੰ ਲੈ ਕੇ ਉਹ ਗਵਰਨਰ ਕੋਲ ਵੀ ਜਾਣਗੇ ਤੇ ਮਾਨਯੋਗ ਹਾਈਕੋਰਟ 'ਚ ਵੀ ਪਟੀਸ਼ਨ ਦਾਇਰ ਕਰਨਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਇਸ ਘਟਨਾ ਦੀ ਜਾਂਚ ਏ.ਡੀ.ਸੀ. ਤੇ ਐੱਸ.ਪੀ ਰੈਂਕ ਦੇ ਅਧਿਕਾਰੀਆਂ ਦੀ ਜਗ੍ਹਾ ਹਾਈਕੋਰਟ ਦੇ ਜਸਟਿਸ ਤੋਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਸਰਕਾਰ ਤੇ ਪ੍ਰਸ਼ਾਸਨ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਦੇ ਪਰਿਵਾਰ ਨੂੰ 25 ਲੱਖ ਰੁਪਏ, ਜੋ ਜ਼ਖਮੀ ਹੋਏ ਹਨ ਉਨ੍ਹਾਂ ਨੂੰ 10 ਲੱਖ ਰੁਪਏ ਦਿੱਤੇ ਜਾਣ ਅਤੇ ਪੀੜਤ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਦਾ ਮਾਲੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ।
550ਵਾਂ ਪ੍ਰਕਾਸ਼ ਪੁਰਬ : ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾਵੇਗਾ ਗੁਰਦੁਆਰਾ ਸ੍ਰੀ ਬੇਰ ਸਾਹਿਬ
NEXT STORY