ਬਟਾਲਾ (ਬੇਰੀ) - ਅੱਜ ਬਟਾਲਾ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕਾਹਨੂੰਵਾਨ ਰੋਡ ’ਤੇ ਸਥਿਤ ਪਿੰਡ ਧੁੱਪਸੜੀ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਘਰ ’ਚ ਦਾਖਲ ਹੋ ਕੇ ਗੁੰਡਾਗਰਦੀ ਕੀਤੀ ਗਈ। ਵਿਅਕਤੀਆਂ ਨੇ ਘਰ ’ਚ ਰਹਿੰਦੇ ਇਕ ਵਿਅਕਤੀ ਅਤੇ ਇਕ ਜਨਾਨੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਉਕਤ ਵਿਅਕਤੀ ਇਕ ਬੱਚੇ ਨੂੰ ਵੀ ਆਪਣੇ ਨਾਲ ਲੈ ਕੇ ਫ਼ਰਾਰ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਨਿਸ਼ਾਨ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਬਚਨ ਕਾਲੋਨੀ ਪਿੰਡ ਧੁੱਪਸੜੀ ਕਾਹਨੂੰਵਾਨ ਰੋਡ ਬਟਾਲਾ ਨੇ ਦੱਸਿਆ ਕਿ ਬਲਜਿੰਦਰ ਕੌਰ ਪੁੱਤਰੀ ਜੁਵੈਦ ਕੁਮਾਰ ਵਾਸੀ ਡੇਅਰੀਵਾਲ ਆਪਣੇ ਬੱਚੇ ਨਾਲ ਉਸਦੇ ਘਰ ’ਚ ਪਿਛਲੇ ਲੰਬੇ ਸਮੇਂ ਤੋਂ ਰਹਿ ਰਹੀ ਸੀ। ਉਸਨੇ ਦੱਸਿਆ ਕਿ ਬਲਜਿੰਦਰ ਕੌਰ ਦਾ ਤਲਾਕ ਹੋ ਚੁੱਕਾ ਹੈ ਪਰ ਇਸਦੇ ਬਾਵਜੂਦ ਵੀ ਉਸਦਾ ਪਤੀ ਅਤੇ ਸਹੁਰਾ ਪਰਿਵਾਰ ਵਲੋਂ ਬਲਜਿੰਦਰ ਕੌਰ ਅਤੇ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ

ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰੇ ਬਲਜਿੰਦਰ ਕੌਰ ਦਾ ਪਤੀ ਕੁਝ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ’ਚ ਦਾਖਲ ਹੋਇਆ ਅਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ’ਤੇ ਗੋਲੀਆਂ ਵੀ ਚਲਾਈਆਂ। ਉਸਨੇ ਦੱਸਿਆ ਕਿ ਉਸਨੇ ਕੋਠੇ ਤੋਂ ਛਾਂਲ ਮਾਰ ਕੇ ਗੁਆਂਢੀਆਂ ਦੇ ਘਰ ਜਾ ਕੇ ਆਪਣੀ ਜਾਨ ਬਚਾਈ ਪਰ ਇਸੇ ਦੌਰਾਨ ਉਕਤ ਵਿਅਕਤੀ ਉਸਨੂੰ ਤੇ ਬਲਜਿੰਦਰ ਕੌਰ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖ਼ਮੀ ਕਰ ਗਏ। ਉਸਨੇ ਦੱਸਿਆ ਕਿ ਉਕਤ ਵਿਅਕਤੀ ਬਲਜਿੰਦਰ ਕੌਰ ਦੇ 12 ਸਾਲਾ ਮੁੰਡੇ ਨੂੰ ਵੀ ਆਪਣੇ ਨਾਲ ਲੈ ਗਏ। ਉਧਰ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦਾ ਜਾਇਜਾ ਲਿਆ।
ਪੜ੍ਹੋ ਇਹ ਵੀ ਖ਼ਬਰ - ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)

ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਅਮੋਲਕ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰ ਦਾ ਬੱਚੇ ਦੀ ਕਸਟੱਡੀ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਹੁਣ ਬੱਚਾ ਆਪਣੀ ਮਾਂ ਕੋਲ ਰਹਿ ਰਿਹਾ ਸੀ ਪਰ ਬੱਚੇ ਦਾ ਪਿਤਾ ਅੱਜ ਆਪਣੇ ਸਾਥੀਆਂ ਸਮੇਤ ਪਿੰਡ ਧੁੱਪਸੜੀ ਪਹੁੰਚਿਆ ਅਤੇ ਬੱਚੇ ਨੂੰ ਲੈ ਕੇ ਚਲਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਉਕਤ ਵਿਅਕਤੀ ਦੇ ਨਾਲ ਆਏ ਨੌਜਵਾਨਾਂ ਨੇ ਨਿਸ਼ਾਨ ਸਿੰਘ ਅਤੇ ਬਲਜਿੰਦਰ ਕੌਰ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਵਿਚੋਂ ਇਕ ਗੋਲੀ ਦਾ ਖੋਲ੍ਹ ਉਨ੍ਹਾਂ ਨੂੰ ਮੌਕੇ ਤੋਂ ਬਰਾਮਦ ਹੋ ਗਿਆ ਹੈ। ਉਕਤ ਲੋਕਾਂ ਨੂੰ ਸੱਟਾਂ ਮਾਰਨ ਵਾਲੇ ਤੇਜ਼ਧਾਰ ਹਥਿਆਰ ਵੀ ਪੁਲਸ ਨੇ ਕਬਜ਼ੇ ’ਚ ਲੈ ਲਏ ਹਨ।
ਪੜ੍ਹੋ ਇਹ ਵੀ ਖ਼ਬਰ - ਕੇਦਾਰਨਾਥ ਗਏ CM ਚੰਨੀ ਅਤੇ ਨਵਜੋਤ ਸਿੱਧੂ ’ਤੇ ਸੁਨੀਲ ਜਾਖੜ ਦਾ ਵੱਡਾ ਸ਼ਬਦੀ ਹਮਲਾ
ਪੁਲਸ ਨੇ ਕਿਹਾ ਕਿ ਜੋ ਬਿਆਨ ਨਿਸ਼ਾਨ ਸਿੰਘ ਅਤੇ ਬਲਜਿੰਦਰ ਕੌਰ ਵਲੋਂ ਪੁਲਸ ਨੂੰ ਦਰਜ ਕਰਵਾਏ ਜਾਣਗੇ, ਉਸਦੇ ਆਧਾਰ ’ਤੇ ਇਸ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ, ਐੱਸ.ਆਈ ਗੁਰਮੀਤ ਸਿੰਘ, ਏ.ਐੱਸ.ਆਈ ਸੁਖਦੇਵ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਪੱਟੀ : ਜ਼ਮੀਨੀ ਵਿਵਾਦ ਦੇ ਚੱਲਦੇ ਵਿਅਕਤੀ ਦਾ ਕੁੱਟਮਾਰ ਕਰ ਬੇਰਹਿਮੀ ਨਾਲ ਕੀਤਾ ਕਤਲ, ਫੈਲੀ ਸਨਸਨੀ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦਿਓ ਜਵਾਬ
ਮੁੜ 'ਆਪ' ਦਾ ਝਾੜੂ ਫੜ ਸਕਦੇ ਨੇ ਸੁੱਚਾ ਸਿੰਘ ਛੋਟੇਪੁਰ
NEXT STORY