ਬਟਾਲਾ (ਬੇਰੀ) : ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ 5 ਸ੍ਰੀ ਗੁਟਕਾ ਸਾਹਿਬ ਸਾੜਨ ਤੋਂ ਬਾਅਦ ਉਨ੍ਹਾਂ ਨੂੰ ਗੰਦੇ ਪਾਣੀ ਵਾਲੀ ਨਾਲੀ 'ਚ ਵਹਾਉਣ ਵਾਲੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਬਲਰਾਜ ਸਿੰਘ ਪੁੱਤਰ ਸੁਰਜੀਤ ਸਿੰਘ ਪਿੰਡ ਪੱਡੇ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਬੀਤੀ 9 ਨਵੰਬਰ ਨੂੰ ਸਵੇਰੇ 8 ਵਜੇ ਉਸਦੀ ਗੁਆਂਢੀ ਮੋਨਿਕਾ ਕੌਰ ਪਤਨੀ ਬਚਿੱਤਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਬਣੀ ਗੰਦੇ ਪਾਣੀ ਵਾਲੀ ਨਾਲੀ ਵਿਚ ਗੁਟਕਾ ਸਾਹਿਬ ਦੇ ਅੱਧ ਸੜੇ ਹੋਏ ਅੰਗ ਪਏ ਹਨ, ਜਿਸ ਤੋਂ ਤੁਰੰਤ ਬਾਅਦ ਉਸਨੇ ਨਾਲੀ 'ਚੋਂ ਅੱਧਸੜੇ ਅੰਗ ਹੱਥਾਂ ਨਾਲ ਚੁੱਕ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਗ੍ਰੰਥੀ ਬਾਬਾ ਪਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਠੇ ਜੋ ਕਰੀਬ 9-10 ਸਾਲਾਂ ਤੋਂ ਗੁਰਦੁਆਰਾ ਸਾਹਿਬ 'ਚ ਸੇਵਾ ਕਰ ਰਿਹਾ ਹੈ, ਦੇ ਹਵਾਲੇ ਕਰ ਦਿੱਤੇ।
ਇਹ ਵੀ ਪੜ੍ਹੋ : ਆਪਣੇ ਆਪ ਨੂੰ ਗੁਰੂ ਸਾਹਿਬ ਦਾ ਅਵਤਾਰ ਦੱਸਣ ਵਾਲੇ ਪਾਖੰਡੀ ਮਲਕੀਤ 'ਤੇ ਵੱਡੀ ਕਾਰਵਾਈ
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਥਰੂਮ ਅਤੇ ਬਾਥਰੂਮ ਦੇ ਬਾਹਰ ਜਾਂਦੀ ਪਾਈਪ ਵਿਚੋਂ ਅਤੇ ਕੁਝ ਕੋਲ ਪਏ ਲੋਹੇ ਦੇ ਪੀਪੇ ਵਿਚੋਂ ਗੁਟਕਾ ਸਾਹਿਬ ਦੇ ਅੰਗ ਇਕੱਠੇ ਕਰਕੇ ਉਸਨੇ ਫਿਰ ਗ੍ਰੰਥੀ ਬਾਬਾ ਪਲਵਿੰਦਰ ਸਿੰਘ ਨੂੰ ਪੁੱਛਿਆ ਤਾਂ ਉਹ ਤਸੱਲੀਬਖਸ਼ ਜਵਾਬ ਨਾ ਦੇ ਸਕਿਆ। ਇਸ ਤੋਂ ਬਾਅਦ ਉਸਨੇ ਮੋਹਤਬਰਾਂ ਨਾਲ ਗੱਲ ਕਰਦੇ ਹੋਏ ਜਾਂਚ ਪੜਤਾਲ ਕੀਤੀ ਅਤੇ ਗੁਰਦੁਆਰੇ 'ਚ ਲੱਗੇ ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ 8.11.2020 ਦੀ ਰਾਤ ਸਵਾ 8 ਵਜੇ ਗੁਰਦੁਆਰੇ ਦੇ ਗ੍ਰੰਥੀ ਪਲਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ 'ਚ ਰੱਖੇ ਗਏ ਕਰੀਬ 5 ਗੁਟਕਾ ਸਾਹਿਬ ਸਾੜਨ ਤੋਂ ਬਾਅਦ ਗੰਦੇ ਪਾਣੀ ਵਾਲੀ ਨਾਲੀ ਵਿਚ ਵਹਾ ਕੇ ਬੇਅਦਬੀ ਕੀਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੀ ਪੁਲਸ ਲਾਈਨ 'ਚ ਫੈਲੀ ਸਨਸਨੀ, ਪੁਲਸ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ
ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਸਮੁੱਚੀ ਸਿੱਖ ਕੌਮ ਨੂੰ ਕਾਫੀ ਠੇਸ ਪਹੁੰਚੀ ਹੈ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਅਮਰੀਕ ਸਿੰਘ ਨੇ ਕਾਰਵਾਈ ਕਰਦੇ ਹੋਏ ਥਾਣਾ ਡੇਰਾ ਬਾਬਾ ਨਾਨਕ 'ਚ ਬਣਦੀਆਂ ਧਾਰਾਵਾਂ ਤਹਿਤ ਗੁਰਦੁਆਰੇ ਦੇ ਗ੍ਰੰਥੀ ਪਲਵਿੰਦਰ ਸਿੰਘ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਗਰਭਵਤੀ ਦੀ ਮੌਤ ਨੇ ਝੰਜੋੜਿਆ ਪਰਿਵਾਰ, ਸ਼ਮਸ਼ਾਨਘਾਟ ਅਸਥੀਆਂ ਚੁੱਗਣ ਸਮੇਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ 'ਚ ਭਾਰੀ ਉਤਸ਼ਾਹ
NEXT STORY