ਬਟਾਲਾ (ਜ.ਬ) - ਨਜ਼ਦੀਕੀ ਪਿੰਡ ਭਗਤੂਪੁਰਾ ਵਿਖੇ ਇਕ ਪਤੀ ਵਲੋਂ ਆਪਣੀ ਪਤਨੀ ਦੀ ਕੁੱਟਮਾਰ ਕਰਕੇ ਉਸ ’ਤੇ ਦਾਤਰ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਤੌਰ ’ਤੇ ਜ਼ਖਮੀ ਹੋਈ ਪਤਨੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਸਿਵਲ ’ਚ ਜ਼ੇਰੇ ਇਲਾਜ ਰਜਵੰਤ ਕੌਰ ਨੇ ਆਪਣੀ ਮਾਂ ਬਲਜੀਤ ਕੌਰ ਦੀ ਹਾਜ਼ਰੀ ਵਿਚ ਦੱਸਿਆ ਕਿ 14 ਸਾਲ ਪਹਿਲਾ ਮੇਰਾ ਵਿਆਹ ਪਿੰਡ ਭਗਤੂਪੁਰਾ ਦੇ ਗੁਰਨਾਮ ਸਿੰਘ ਨਾਲ ਹੋਇਆ ਸੀ। ਮੇਰੇ ਪਤੀ ਨੂੰ ਨਸ਼ੇ ਕਰਨ ਦੀ ਆਦਤ ਹੈ। ਵਿਆਹ ਦੇ ਸਮੇਂ ਮੇਰੇ ਪਰਿਵਾਰਕ ਮੈਂਬਰਾਂ ਨੇ ਆਪਣੀ ਹੈਸੀਅਤ ਮੁਤਾਬਕ ਉਨ੍ਹਾਂ ਨੂੰ ਦਾਜ ਦਿੱਤਾ ਸੀ ਪਰ ਮੇਰੇ ਸਹੁਰੇ ਪਰਿਵਾਰ ਵਾਲੇ ਮੈਨੂੰ ਹਮੇਸ਼ਾ ਤੰਗ ਪਰੇਸ਼ਾਨ ਕਰਦੇ ਰਹਿੰਦੇ ਸਨ।
ਪੜ੍ਹੋ ਇਹ ਵੀ ਖਬਰ - ਵਿਦਿਆਰਥੀਆਂ ਲਈ ਖੁਸ਼ਖਬਰੀ: 9ਵੀਂ ਤੋਂ 12ਵੀਂ ਕਲਾਸ ਦਾ ਸਿਲੇਬਸ ਘੱਟ ਕਰਨ ਦੀ ਤਿਆਰੀ ’ਚ CBSE
ਪੜ੍ਹੋ ਇਹ ਵੀ ਖਬਰ - ਕਿਸਾਨਾਂ ਲਈ ਖੁਸ਼ਖਬਰੀ: ਅਨਾਜ-ਖੇਤੀ ਵਸਤਾਂ ਦੀ ਢੋਆ-ਢੋਆਈ ਲਈ ਲਾਂਚ ਹੋਈ ‘ਕਿਸਾਨ ਰੱਥ’ ਐਪ
ਬੀਤੀ ਰਾਤ ਵੀ ਬਿਨ੍ਹਾ ਕਿਸੇ ਕਾਰਨ ਤੋਂ ਉਸ ਨੇ ਮੇਰੇ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ ਵਿਚ ਪਏ ਦਾਤਰ ਨਾਲ ਮੇਰੇ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਮੇਰੇ ਦੋਵੇਂ ਹੱਥ ਜ਼ਖਮੀ ਹੋ ਗਏ। ਮੈਂ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾ ਕੇ ਉਥੇ ਭੱਜ ਆਈ। ਦੂਜੇ ਪਾਸੇ ਇਸ ਘਟਨਾ ਸਬੰਧੀ ਮਿਲੀ ਸੂਚਨਾ ਦੇ ਆਧਾਰ ’ਤੇ ਪੁੱਜੀ ਥਾਣਾ ਘੁਮਾਣ ਦੀ ਪੁਲਸ ਨੇ ਪੀੜਤ ਦੇ ਬਿਆਨਾਂ ’ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਕਰਫਿਊ ਦੌਰਾਨ ਪੰਜ ਜੀਆਂ ਦੀ ਬਾਰਾਤ ਲੈ ਕੇ ਗਿਆ ਲਾੜਾ, ਬੁਲੇਟ 'ਤੇ ਵਿਆਹ ਲਿਆਇਆ ਲੈਕਚਰਾਰ ਲਾੜੀ
NEXT STORY