ਬਟਾਲਾ (ਸਾਹਿਲ) - ਬਟਾਲਾ ਦੇ ਜਲੰਧਰ ਰੋਡ ’ਤੇ ਸਥਿਤ ਇਕ ਆਈਲੈੱਟਸ ਸੈਂਟਰ ਦੇ ਬਾਹਰ ਦੋ ਵਿਦਿਆਰਥੀਆਂ ’ਚ ਆਪਸੀ ਝਗੜਾ ਹੋ ਗਿਆ, ਜਿਸ ਦੌਰਾਨ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਗੋਲੀ ਲੱਗਣ ਕਾਰਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਵਲ ਲਾਈਨ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਅਮੋਲਕ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਥਾਨਕ ਜਲੰਧਰ ਰੋਡ ’ਤੇ ਸਥਿਤ ਇਕ ਆਈਲੈੱਟਸ ਸੈਂਟਰ ਵਿਚ ਦਿਲਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਭਗਵਾਨਪੁਰ ਅਤੇ ਲਵਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸਰਵਾਲੀ ਪੜ੍ਹਦੇ ਹਨ। ਇਨ੍ਹਾਂ ਦੋਵਾਂ ਵਿਚਕਾਰ ਪਹਿਲਾਂ ਇਕ ਕੁੜੀ ਨੂੰ ਲੈ ਕੇ ਆਪਸ ਵਿਚ ਮਾਮੂਲੀ ਤਕਰਾਰ ਹੋ ਗਿਆ, ਜਿਸ ਨੇ ਝਗੜੇ ਦਾ ਰੂਪ ਧਾਰਨ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਖ਼ਾਲ੍ਹੀ ਜੇਬਾਂ ਦੇਖ ਗੁੱਸੇ ’ਚ ਆਏ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਮਜ਼ਦੂਰ, ਦਿੱਤੀ ਦਰਦਨਾਕ ਮੌਤ
ਐੱਸ.ਐੱਚ.ਓ ਨੇ ਅੱਗੇ ਦੱਸਿਆ ਕਿ ਝਗੜੇ ਦੌਰਾਨ ਚੱਲੀ ਗੋਲੀ ਵਿਚ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ ਹੈ, ਜੋ ਇਸ ਸਮੇਂ ਜੌਹਲ ਹਸਪਤਾਲ ਵਿਖੇ ਦਾਖਲ ਹੈ। ਪੁਲਸ ਇਸ ਮਾਮਲੇ ਦੀ ਛਾਨਬੀਨ ਕਰ ਰਹੀ ਹੈ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰੇ ਵੀ ਖੰਗਾਲ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਗੋਲੀ ਕਿਸ ਨੇ ਚਲਾਈ ਹੈ, ਇਸ ਬਾਰੇ ਅਜੈ ਪਤਾ ਨਹੀਂ ਚੱਲ ਸਕਿਆ ਪਰ ਜਲਦ ਹੀ ਪੁਲਸ ਇਸ ਤੋਂ ਵੀ ਪਰਦਾ ਚੁੱਕ ਦੇਵੇਗੀ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਹਲਕਾ ਭਦੌੜ ’ਚ ਸੁਖਬੀਰ ਬਾਦਲ ਦੀ ਹੋਈ ਰੈਲੀ ਨੇ ਛੇੜੇ ਨਵੇਂ ਚਰਚੇ
NEXT STORY