ਬਟਾਲਾ (ਸਾਹਿਲ) : ਬਟਾਲਾ ਦੇ ਪਿੰਡ ਧਾਰੀਵਾਲ ਭੋਜ਼ਾ 'ਚ ਇਕ 40 ਸਾਲਾਂ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੀ ਮਾਤਾ ਪ੍ਰਕਾਸ਼ ਕੌਰ ਪਤਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਧਰਮਪਾਲ ਦਾ ਵਿਆਹ 18 ਸਾਲ ਪਹਿਲਾ ਸ਼ੋਭਾ ਵਾਸੀ ਅੰਮ੍ਰਿਤਸਰ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸਦੇ ਪੁੱਤ ਤੇ ਨੂੰਹ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ, ਜਿਸ ਕਾਰਨ ਧਰਮਪਾਲ ਦੀ ਪਤਨੀ ਲੜ ਕੇ ਪੇਕੇ ਚਲੀ ਗਈ ਸੀ, ਜਿਸ ਨੂੰ ਪੰਚਾਇਤ ਦੀ ਸਹਿਮਤੀ ਨਾਲ ਕਈ ਵਾਰ ਵਾਪਸ ਵੀ ਲਿਆਂਦਾ ਗਿਆ।
ਉਸ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਉਸ ਦਾ ਪੁੱਤ ਇਕੱਲਾ ਹੀ ਆਪਣੇ ਸਹੁਰੇ ਘਰ ਗਿਆ ਸੀ ਤੇ ਉਥੇ ਉਸ ਦੇ ਸਹੁਰੇ ਪਰਿਵਾਰ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਸ ਨੇ ਦੱਸਿਆ ਕਿ ਇਸ ਸਬੰਧੀ ਸਹੁਰਾ ਪਰਿਵਾਰ ਨੇ ਪੁਲਸ ਨੂੰ ਜਾਣਕਾਰੀ ਦਿੱਤੀ ਕਿ ਉਸ ਨੇ ਕੋਈ ਨਸ਼ੀਲੀ ਚੀਜ਼ ਖਾ ਲਈ ਹੈ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਦਾ ਕਤਲ ਕਰਨ ਵਾਲਿਆਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਏ. ਐੱਸ. ਆਈ. ਜਸਪਾਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਦੇ ਬਿਆਨ ਕਲਮਬੱਧ ਕਰ ਲਏ ਹਨ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਦੇ ਬਾਅਦ ਹੀ ਬਾਕੀ ਕਾਰਵਾਈ ਕੀਤੀ ਜਾਵੇਗੀ।
ਕੁਵੈਤ 'ਚ ਫਸੀ ਕੁੜੀ ਦੀ ਮਦਦ ਲਈ ਅੱਗੇ ਆਏ ਸਿਮਰਜੀਤ ਬੈਂਸ
NEXT STORY