ਬਟਾਲਾ (ਗੁਰਪ੍ਰੀਤ ਚਾਵਲਾ) : ਬੀਤੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ 'ਚ 2 ਮੋਟਰਸਾਈਕਲ ਸਵਾਰਾ ਨੂੰ ਪੁਲਸ ਵਲੋਂ ਰੋਕਿਆ ਜਾਂਦਾ ਹੈ ਤੇ ਨਾਲ ਮੌਜੂਦ ਬੱਕਰੇ ਨੂੰ ਤੀਸਰੀ ਸਵਾਰੀ ਬਣਾ ਕੇ ਚਲਾਨ ਕੱਟਿਆ ਜਾਂਦਾ ਹੈ। ਜਿਸ ਤੋਂ ਬਾਅਦ ਪੰਜਾਬ ਪੁਲਸ ਦੀ ਇਸ ਕਰਤੂਤ ਦੀ ਬਹੁਤ ਨਿੰਦਿਆ ਹੁੰਦੀ ਹੈ ਪਰ ਇਸ ਮਾਮਲੇ 'ਚ ਅੱਜ ਇੱਕ ਨਵਾਂ ਮੋੜ ਆਇਆ ਹੈ ਅਤੇ ਪੁਲਸ ਅਧਿਕਾਰੀ ਨੇ ਇਸ ਮਾਮਲੇ ਦੀ ਸਫਾਈ 'ਚ ਇਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਪੁਲਸ ਥਾਣਾ ਸਿਟੀ ਦੇ ਇੰਚਾਰਜ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜੋ ਵੀਡੀਓ ਚਲਾਨ ਕੱਟਣ ਵਾਲੀ ਵਾਇਰਲ ਹੋ ਰਹੀ ਹੈ ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਉਕਤ ਨੌਜਵਾਨਾਂ ਦਾ ਚਲਾਨ ਨਹੀਂ ਕੱਟਿਆ ਗਿਆ ਸੀ ਜਦਕਿ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਸੀ। ਇਸ ਤਰ੍ਹਾਂ ਦੀ ਵੀਡੀਓ ਵਾਇਰਲ ਕਰਨ ਵਾਲੇ ਦੋਵੇਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਤੇ ਇਕ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ ਜਦਕਿ ਦੂਜਾ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਹੈ। ਉਸ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੋਟਰ ਬਣਨ ਲਈ ਵਿਦੇਸ਼ਾਂ ਤੋਂ ਆਈਆਂ 1658 ਅਰਜ਼ੀਆਂ
NEXT STORY