ਬਟਾਲਾ (ਮਠਾਰੂ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਅੱਜ ਸਥਾਨਕ ਮਰਵਾਹਾ ਹਸਪਤਾਲ ਵਿੱਚ ਪਹੁੰਚ ਕੇ ਬੀਤੇ ਦਿਨੀਂ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਏ ਬੱਚਿਆਂ ਦਾ ਹਾਲ ਜਾਣਿਆ। ਇਸ ਘਟਨਾ ’ਤੇ ਦੁੱਖ ਤੇ ਚਿੰਤਾ ਜ਼ਾਹਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਿਆ ਜਾਣਾ ਚਾਹੀਦਾ ਹੈ। ਇਸ ਹਾਦਸੇ ਦੇ ਜ਼ਿੰਮੇਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਅੱਗੇ ਤੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੱਧਰ ’ਤੇ ਕੋਈ ਕੁਤਾਹੀ ਜਾਂ ਅਣਗਿਹਲੀ ਨਾ ਹੋਵੇ। ਵਿਧਾਇਕ ਸ਼ੈਰੀ ਕਲਸੀ ਨੇ ਅਰਦਾਸ ਕੀਤੀ ਕਿ ਸਾਰੇ ਬੱਚੇ ਤੰਦਰੁਸਤ ਹੋ ਕੇ ਜਲਦੀ ਆਪਣੇ ਘਰਾਂ ਨੂੰ ਜਾਣ।
ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਾਦਸੇ ਦਾ ਪਤਾ ਲੱਗਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਗੱਲ ਕਰਕੇ ਸਾਰੇ ਜ਼ਖਮੀ ਬੱਚਿਆਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦਾ ਸ਼ੁਕਰ ਹੈ ਕਿ ਇਸ ਵੱਡੇ ਹਾਦਸੇ ਵਿੱਚ ਵੀ ਪ੍ਰਮਾਤਮਾ ਨੇ ਹੱਥ ਦੇ ਕੇ ਬੱਚਿਆਂ ਦੀ ਰਾਖੀ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ: ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ, ਕਿਉਂਕਿ ਅੱਗ ਲੱਗਣ ਨਾਲ ਜਿਥੇ ਧਰਤੀ ਤੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ, ਉਥੇ ਅਜਿਹੇ ਦੁਖਦਾਇਕ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਖੇਤਾਂ ਵਿੱਚ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ।
ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਦੋ ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY