ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਦੇ ਭੰਡਾਰੀ ਮੁਹੱਲੇ 'ਚ ਦਿਨ ਚੜ੍ਹਦੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੁਕੇਸ਼ ਨਈਅਰ ਵਜੋਂ ਹੋਈ ਹੈ, ਜੋ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲਾ ਪ੍ਰਧਾਨ ਰਮੇਸ਼ ਨਈਅਰ ਦਾ ਛੋਟਾ ਭਰਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਕੇਸ਼ ਸਬਜ਼ੀ ਵਿਕਰੇਤਾ ਸੀ ਤੇ ਰੋਜ਼ਾਨਾ ਵਾਂਗ ਘਰੋਂ ਮੰਡੀ ਲਈ ਨਿਕਲਿਆ ਸੀ ਪਰ ਉਹ ਮੰਡੀ ਨਹੀਂ ਪਹੁੰਚਿਆ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਫੋਨ ਆਇਆ ਕਿ ਮੁਕੇਸ਼ ਮੰਡੀ ਨਹੀਂ ਪਹੁੰਚਿਆ ਤਾਂ ਉਨ੍ਹਾਂ ਵਲੋਂ ਮੁਕੇਸ਼ ਦੀ ਭਾਲ ਕੀਤੀ ਗਈ ਤਾਂ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ। ਉਥੇ ਹੀ ਮ੍ਰਿਤਕ ਦੇ ਵੱਡੇ ਭਰਾ ਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲਾ ਪ੍ਰਧਾਨ ਰਾਕੇਸ਼ ਨਈਅਰ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਭਰਾ ਦਾ ਕਤਲ ਸਿਆਸੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਰਾਕੇਸ਼ ਨਈਅਰ ਨੇ ਦੋਸ਼ ਲਗਾਇਆ ਕਿ ਸ਼ਿਵ ਸੈਨਾ ਨਾਲ ਜੁੜੇ ਸਿਆਸਤਦਾਨਾਂ ਦੇ ਪਰਿਵਾਰਾਂ 'ਤੇ ਹੋਣ ਵਾਲਾ ਇਹ ਕੋਈ ਪਹਿਲਾ ਹਮਲਾ ਨਹੀਂ ਹੈ। ਇਸ ਦੇ ਵਿਰੋਧ 'ਚ ਰਾਕੇਸ਼ ਨਈਅਰ ਵਲੋਂ ਬਟਾਲਾ ਬੰਦ ਦਾ ਸੱਦਾ ਵੀ ਦਿੱਤਾ ਗਿਆ ਹੈ।
ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਕੇਸ਼ ਨਈਅਰ ਦਾ ਕਤਲ ਕਿਸੇ ਸਿਆਸੀ ਰੰਜਿਸ਼ ਕਾਰਨ ਹੋਇਆ ਜਾਂ ਫਿਰ ਲੁੱਟ-ਖੋਹ ਦੌਰਾਨ ਉਸ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਇਸ ਦਾ ਖੁਲਾਸਾ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਹੋਵੇਗਾ।
ਪੰਜਾਬ ਵਿਧਾਨ ਸਭਾ 'ਚ ਇਸ ਮੁੱਦੇ 'ਤੇ ਅੱਜ ਵੀ ਹੋ ਸਕਦਾ ਹੈ ਹੰਗਾਮਾ
NEXT STORY