ਬਟਾਲਾ (ਸਾਹਿਲ) - ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਤਰਪੱਲਾ ਵਿਖੇ ਬੁੱਧਵਾਰ ਨੂੰ ਇਕੋ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਸ਼ੱਕੀ ਹਾਲਾਤ ’ਚ ਜ਼ਹਿਰੀਲੀ ਦਵਾਈ ਖਾਣ ਦਾ ਮਾਮਲਾ ਸਾਹਮਣੇ ਆਇਆ ਸੀ। ਜ਼ਹਿਰ ਕਾਰਨ ਬੀਤੇ ਦਿਨ ਸੁਮਰੀਨਪ੍ਰੀਤ ਦੀ ਮੌਤ ਹੋ ਗਈ ਸੀ। ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਅੱਜ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਮਾਂ ਸਣੇ ਦੋਵਾਂ ਬੱਚਿਆਂ ਦੀ ਮੌਤ ਹੋ ਜਾਣ ’ਤੇ ਪਰਿਵਾਰ ’ਚ ਚੀਕ ਚਿਹਾੜਾ ਪੈ ਗਿਆ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ ਭੁਪਿੰਦਰ ਸਿੰਘ ਤੇ ਏ.ਐੱਸ.ਆਈ ਪ੍ਰਕਾਸ਼ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਪਿੰਡ ਟਰੱਪਲਾ ਦੀ ਰਹਿਣ ਵਾਲੀ ਦਲਵਿੰਦਰ ਕੌਰ ਨੇ ਘਰੇਲੂ ਕਲੇਸ਼ ਦੇ ਚਲਦਿਆਂ ਆਪਣੇ ਦੋਵਾਂ ਬੱਚਿਆਂ 13 ਸਾਲਾ ਧੀ ਸੁਮਰੀਨਪ੍ਰੀਤ ਕੌਰ ਅਤੇ ਪੁੱਤ ਸੁਖਮਨਪ੍ਰੀਤ ਸਿੰਘ ਨੂੰ ਵੀ ਖਾਣੇ ਵਿਚ ਜ਼ਹਿਰ ਦੇ ਦਿੱਤਾ ਸੀ। ਮਾਂ ਅਤੇ ਦੋਵਾਂ ਬੱਚਿਆਂ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਰਕੇ ਇਨ੍ਹਾਂ ਤਿੰਨਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿਥੇ ਸੁਮਰੀਨਪ੍ਰੀਤ ਕੌਰ ਦੀ ਬੀਤੇ ਦਿਨ ਮੌਤ ਹੋ ਗਈ ਸੀ।
ਪੜ੍ਹੋ ਇਹ ਵੀ ਖ਼ਬਰ: ਖ਼ੁਦਕੁਸ਼ੀ ਨੋਟ 'ਚ 'ਚੰਗਾ ਪੁੱਤ ਨਹੀਂ ਬਣ ਸਕਿਆ’ ਲਿਖ ਸਕਿਓਰਿਟੀ ਗਾਰਡ ਨੇ ਗਲੇ ਲਾਈ ਮੌਤ
ਦੂਜੇ ਪਾਸੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤਾਂ ਨੇ ਵੀ ਬੀਤੀ ਦੇਰ ਰਾਤ ਇਲਾਜ ਦੌਰਾਨ ਦਮ ਤੋੜ ਦਿੱਤਾ। ਉਕਤ ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿਚ ਧਾਰਾ 174 ਸੀਆਰ.ਪੀ.ਸੀ ਤਹਿਤ ਕਾਰਵਾਈ ਕਰ ਦਿੱਤੀ ਗਈ ਹੈ। ਇਸ ਦੁਖਦਾਇਕ ਘਟਨਾਕ੍ਰਮ ਦੇ ਚਲਦਿਆਂ ਪਿੰਡ ਟਰੱਪਲਾ ਸਮੇਤ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਸਰਹੱਦੀ ਕਸਬੇ ’ਚ ਵਾਪਰੀ ਖੂਨੀ ਵਾਰਦਾਤ: ਘਰੇਲੂ ਵੰਡ ਦੀ ਲੜਾਈ ਨੂੰ ਲੈ ਕੇ ਭਰਾ ਦਾ ਕਤਲ
ਸਹੁਰੇ ਪਰਿਵਾਰ ਤੋਂ ਦੁਖ਼ੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਰੀਬ 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
NEXT STORY