ਬਟਾਲਾ(ਸਾਹਿਲ,ਬੇਰੀ,ਗੁਰਪ੍ਰੀਤ)— ਬੀਤੀ ਰਾਤ ਬਟਾਲਾ ਦੇ ਇਕ ਟੈਕਸੀ ਚਾਲਕ ਨੌਜਵਾਨ ਦਾ ਭੇਤਭਰੀ ਹਾਲਤ 'ਚ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਜੋਗਿੰਦਰ ਸਿੰਘ ਵਾਸੀ ਕਲਗੀਧਰ ਕਾਲੋਨੀ ਨੇ ਦੱਸਿਆ ਕਿ ਮੇਰਾ ਲੜਕਾ ਮਨਜਿੰਦਰ ਸਿੰਘ ਉਮਰ 28 ਸਾਲ, ਜੋ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ। ਬੀਤੀ ਰਾਤ ਘਰੋਂ ਇਹ ਕਹਿ ਕੇ ਗਿਆ ਕਿ ਮੈਂ ਇਕ ਸਵਾਰੀ ਨੂੰ ਲੈ ਕੇ ਜਾ ਰਿਹਾ ਹਾਂ। ਅੱਜ ਸਵੇਰੇ 7 ਵਜੇ ਸਾਨੂੰ ਤਲਵੰਡੀ ਝੁੰਗਲਾ ਤੋਂ ਫੋਨ ਆਇਆ ਕਿ ਤੁਹਾਡੇ ਲੜਕੇ ਦੀ ਲਾਸ਼ ਪਿੰਡ ਨੇੜੇ ਲੰਘਦੀਆਂ ਰੇਲਵੇ ਲਾਈਨਾਂ ਦੇ ਨਜ਼ਦੀਕ ਪਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ਮਨਜਿੰਦਰ ਦੀ ਖੂਨ ਨਾਲ ਲੱਥਪਥ ਲਾਸ਼ ਪਈ ਸੀ ਅਤੇ ਉਸ ਦੀ ਟੈਕਸੀ ਉਥੇ ਸਾਈਡ 'ਤੇ ਖੜ੍ਹੀ ਸੀ। ਦੱਸਿਆ ਜਾ ਰਿਹਾ ਹੈ ਕਿ ਕਤਲ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਹੈ। ਉਥੇ ਹੀ ਦੂਜੇ ਪਾਸੇ ਪਰਿਵਾਰ ਵੱਲੋਂ ਕਿਸੇ ਵੀ ਲੈਣ-ਦੇਣ ਜਾਂ ਨਿੱਜੀ ਰੰਜਿਸ਼ ਨੂੰ ਨਕਾਰਿਆ ਜਾ ਰਿਹਾ ਹੈ। ਇਸ ਸੰਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਹਰਿਸ਼ਰਨ, ਡੀ.ਐੱਸ.ਪੀ. ਵਰਿੰਦਰਪ੍ਰੀਤ ਸਿੰਘ, ਐੱਸ.ਐੱਚ.ਓ ਸੁਦੇਸ਼ ਸ਼ਰਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਲੜਕੇ ਦੇ ਪਿਤਾ ਦੇ ਬਿਆਨਾਂ 'ਤੇ ਕੇਸ ਦਰਜ ਕਰ ਦਿੱਤਾ ਹੈ। ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਅਕਾਲੀ ਦਲ ਦਾ ਟਕਸਾਲੀਆਂ 'ਤੇ ਵੱਡਾ ਹਮਲਾ (ਵੀਡੀਓ)
NEXT STORY