ਬਟਾਲਾ (ਗੁਰਪ੍ਰੀਤ) : ਬਟਾਲਾ ਦੇ 35 ਸਾਲਾ ਨੌਜਵਾਨ ਵਲੋਂ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਲਯੁੱਗੀ ਪਤਨੀ ਦੀ ਦਰਿੰਦਗੀ, ਪ੍ਰੇਮੀ ਨਾਲ ਮਿਲ ਉਜਾੜਿਆ ਆਪਣਾ ਸੁਹਾਗ
ਜਾਣਕਾਰੀ ਮੁਤਾਬਕ ਬਟਾਲਾ ਦੇ ਅਚਲੀ ਗੇਟ ਦੇ ਰਹਿਣ ਵਾਲੇ ਮ੍ਰਿਤਕ ਨੌਜਵਾਨ ਅਰੁਣ ਦੀ ਪਤਨੀ ਅਤੇ ਜੀਜੇ ਪਰਵਿੰਦਰ ਸਿੰਘ ਨੇ ਦੱਸਿਆ ਕਿ ਅਰੁਣ ਡੇਅਰੀ ਦਾ ਕੰਮ ਕਰਦਾ ਸੀ। ਉਸ ਦਾ ਪਿੰਡ ਰਾਏ ਚੱਕ ਦੇ ਰਹਿਣ ਵਾਲੇ ਇਕ ਗੁੱਜਰ ਨਾਲ ਪੈਸੇ ਦਾ ਲੈਣ ਦੇਣ ਸੀ, ਜਦ ਵੀ ਅਰੁਣ ਉਸ ਕੋਲੋਂ ਪੈਸੇ ਮੰਗਦਾ ਤਾਂ ਉਹ ਉਸ ਨੂੰ ਪੈਸੇ ਵਾਪਸ ਨਾ ਕਰਦਾ ਤੇ ਉਲਟਾ ਮਾਰਨ ਦੀਆ ਧਮਕੀਆਂ ਦੇ ਰਿਹਾ ਸੀ। ਇਸ ਕਾਰਨ ਅਰੁਣ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਪਰੇਸ਼ਾਨੀ ਅਤੇ ਡਰ ਦੇ ਚੱਲਦਿਆਂ ਉਸ ਨੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਜਾਂਚ ਅਧਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀ ਸਿੱਖ ਨੇ ਖ਼ਰੀਦਿਆ ਸੋਨੀਆ ਗਾਂਧੀ ਦਾ ਜੱਦੀ ਘਰ
2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ
NEXT STORY