ਬਠਿੰਡਾ (ਕੁਨਾਲ ਬਾਂਸਲ) - ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦੀ ਥਾਂ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਦੀ ਲਪੇਟ ਵਿਚ ਬਹੁਤ ਸਾਰੇ ਲੋਕ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਬਠਿੰਡਾ ਵਿੱਚ ਵੀ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਉਕਤ ਲੋਕਾਂ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਭਾਰਤ ''ਚ ਪ੍ਰਤੀ ਮਿਲੀਅਨ ਅਬਾਦੀ ਪਿੱਛੇ ਮੌਤ ਦਰ ਵਿਸ਼ਵ ਭਰ ਤੋਂ ਹੈ ਘੱਟ (ਵੀਡੀਓ)
ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6818 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1033, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 942, ਲੁਧਿਆਣਾ 'ਚ 1182, ਸੰਗਰੂਰ 'ਚ 588 ਕੇਸ, ਪਟਿਆਲਾ 'ਚ 436, ਮੋਹਾਲੀ (ਐੱਸ. ਏ. ਐੱਸ. ਨਗਰ) 319, ਗੁਰਦਾਸਪੁਰ 'ਚ 270 ਕੇਸ, ਪਠਾਨਕੋਟ 'ਚ 236, ਤਰਨਤਾਰਨ 207, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 180, ਮੁਕਤਸਰ 140, ਫਤਿਹਗੜ੍ਹ ਸਾਹਿਬ 'ਚ 131, ਫਰੀਦਕੋਟ 128, ਰੋਪੜ 'ਚ 117, ਮੋਗਾ 'ਚ 135, ਫਾਜ਼ਿਲਕਾ 103, ਫਿਰੋਜ਼ਪੁਰ 'ਚ 122, ਬਠਿੰਡਾ 117, ਕਪੂਰਥਲਾ 121, ਬਰਨਾਲਾ 'ਚ 71, ਮਾਨਸਾ 'ਚ 51 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4748 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1896 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 174 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜੋ ਸਰਕਾਰਾਂ ਸ਼ਰਾਬ ਦੇ ਟੈਕਸ ਤੋਂ ਚੱਲਣ, ਉਨ੍ਹਾਂ ਤੋਂ ਤੱਰਕੀ ਦੀ ਉਮੀਦ ਨਾ ਹੀ ਰੱਖੋਂ...
ਪੰਜਾਬ ਸਰਕਾਰ ਵੱਲੋਂ 'ਅਧਿਆਪਕ ਰਾਸ਼ਟਰੀ ਐਵਾਰਡ' ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ
NEXT STORY