ਬਠਿੰਡਾ (ਵਰਮਾ) - ਮੰਗਲਵਾਰ ਸਵੇਰੇ ਮਹੇਸ਼ਵਰੀ ਚੌਕ ਵਿਖੇ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਵਲੋਂ ਦੋ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਹਮਲੇ ਕਾਰਨ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਦਿਨ-ਦਿਹਾੜੇ ਵਾਪਰੀ ਇਸ ਧੱਕੇਸ਼ਾਹੀ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ - ਚੋਣਾਂ ਦੇ ਮੌਸਮ ’ਚ ਵੀ ਨਹੀਂ ਵੱਧ ਰਹੀ ਡੀਜ਼ਲ ਦੀ ਖਪਤ, ਆਈ ਜ਼ਬਰਦਸਤ ਗਿਰਾਵਟ
ਦੱਸ ਦੇਈਏ ਕਿ ਪੀੜਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਇਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਸ਼ਿਕਾਇਤ ਦਿੱਤੀ ਸੀ ਪਰ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਕੋਈ ਬਣਦੀ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਇਹ ਘਟਨਾ ਵਾਪਰੀ ਹੈ। ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਕਾਰਤਿਕ ਸਿੰਗਲਾ (16) ਆਰੀਆ ਨਗਰ ਨੇ ਦੱਸਿਆ ਕਿ ਮੰਗਲਵਾਰ ਨੂੰ ਉਹ ਆਪਣੇ ਦੋਸਤ ਕੁਨਾਲ ਗਰਗ ਵਾਸੀ ਨਾਮਦੇਵ ਰੋਡ ਨਾਲ ਸਥਾਨਕ ਮਹੇਸ਼ਵਰੀ ਚੌਕ ਤਿੰਨਕੋਣਾ ਪਾਰਕ ਕੋਲ ਖੜ੍ਹਾ ਸੀ। ਇਸ ਦੌਰਾਨ 8-10 ਅਣਪਛਾਤੇ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਆਏ ਅਤੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ’ਚ ਉਹ ਅਤੇ ਉਸ ਦਾ ਦੋਸਤ ਕੁਨਾਲ ਗਰਗ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੌਰਾਨ ਵਧੀ ਚਾਰਟਰਡ ਜਹਾਜ਼ ਤੇ ਹੈਲੀਕਾਪਟਰ ਦੀ ਮੰਗ, ਲੱਖਾਂ ਰੁਪਏ 'ਚ ਹੈ ਕਿਰਾਇਆ
ਇਸ ਦੇ ਨਾਲ ਹੀ ਜ਼ਖਮੀ ਕਾਰਤਿਕ ਸਿੰਗਲਾ ਦੇ ਮਾਮਾ ਸੰਜੀਵ ਗੋਇਲ ਨੇ ਦੱਸਿਆ ਕਿ ਉਕਤ ਨੌਜਵਾਨ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਕੁਝ ਦਿਨ ਪਹਿਲਾਂ ਹਮਲਾਵਰਾਂ ਨੇ ਉਸ ਦੇ ਭਤੀਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਪਰ ਪੁਲਸ ਨੇ ਉਸਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਅੱਜ ਉਨ੍ਹਾਂ ਨੇ ਉਸਦੇ ਭਤੀਜੇ ਅਤੇ ਉਸਦੇ ਦੋਸਤ ’ਤੇ ਜਾਨਲੇਵਾ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਰਮਿਕ ਸਥਾਨ 'ਤੇ ਚੋਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਘਟਨਾ CCTV 'ਚ ਕੈਦ
NEXT STORY