ਬਠਿੰਡਾ (ਅਮਿਤ)— ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰ੍ਰੋ. ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਵਿਆਹ ਸੀ। ਇਸ ਵਿਆਹ ਸਮਾਗਮ ਵਿਚ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੈ ਸਿੰਘ ਵੀ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦਾ ਦਿਨ ਹੈ ਕਿ ਮਾਲਵੇ ਦੀ ਧੀ ਮਾਝੇ ਵਿਚ ਵਿਆਹੀ ਗਈ ਹੈ ਅਤੇ ਇਸ ਨਾਲ ਪਾਰਟੀ ਨੂੰ ਜ਼ਿਆਦਾ ਮਜ਼ਬੂਤੀ ਮਿਲੇਗੀ। ਇਸ ਮੌਕੇ ਸੰਜੈ ਸਿੰਘ ਨੇ ਸਾਧੇ ਵਿਆਹ ਸਮਾਰੋਹ ਦੀ ਕਾਫੀ ਤਾਰੀਫ ਕੀਤੀ ਅਤੇ ਫਜ਼ੂਲ ਖਰਚੇ ਬੰਦ ਕਰਨ ਦੀ ਗੱਲ ਕਹੀ।
ਇਸ ਦੌਰਾਨ ਪਾਕਿਸਤਾਨ 'ਤੇ ਭੜਾਸ ਦੱਸਦੇ ਹੋਏ ਸੰਜੈ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਪਾਕਿਸਤਾਨ ਵਿਰੁੱਧ ਸਖਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਆਲ ਪਾਰਟੀ ਦੀ ਮੀਟਿੰਗ ਵਿਚ ਵੀ ਇਹੀ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਜੋ ਵੀ ਪਾਕਿਸਤਾਨ ਵਿਰੁੱਧ ਫੈਸਲਾ ਲਏਗੀ, ਆਮ ਆਦਮੀ ਪਾਰਟੀ ਉਨ੍ਹਾਂ ਦਾ ਪੂਰਾ ਸਮਰਥਨ ਕਰੇਗੀ।
ਜਲੰਧਰ ਲੋਕ ਸਭਾ ਸੀਟ 'ਤੇ ਕਾਂਗਰਸ ਦੇ ਡਾ. ਸੁਰਿੰਦਰ ਪਾਲ ਨੇ ਜਤਾਈ ਦਾਅਵੇਦਾਰੀ
NEXT STORY