ਬਠਿੰਡਾ (ਅਮਿਤ ਸ਼ਰਮਾ) : ਝੋਨੇ ਦੀ ਫਸਲ ਨੂੰ ਸਮੇਂ 'ਤੇ ਪਾਣੀ ਨਾ ਮਿਲਣ ਕਾਰਨ ਅੱਜ ਕਿਸਾਨਾਂ ਵੱਲੋਂ ਬਠਿੰਡਾ-ਮਾਨਸਾ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਦਰਅਸਲ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਸਿਰਫ 2 ਤੋਂ 3 ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਦੇ ਚਲਦੇ ਖੇਤਾਂ ਵਿਚ ਪਾਣੀ ਪੂਰਨ ਤੌਰ 'ਤੇ ਨਹੀਂ ਪਹੁੰਚ ਰਿਹਾ ਅਤੇ ਫਸਲ ਖਰਾਬ ਹੋਣ ਦਾ ਖਤਰਾ ਵੱਧ ਰਿਹਾ ਹੈ। ਕਿਸਾਨਾਂ ਨੂੰ ਡੀਜ਼ਲ ਬਾਲ ਕੇ ਖੇਤਾਂ ਵਿਚ ਪਾਣੀ ਦੇਣਾ ਪੈਂਦਾ ਹੈ, ਜਿਸ ਕਾਰਨ ਕਿਸਾਨ ਕਾਫੀ ਪਰੇਸ਼ਾਨ ਹਨ।
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦੇ ਕੀਤੇ ਸਨ ਕਿ ਪਾਈਪ ਲਾਈਨ ਸਿਸਟਮ ਜ਼ਰੀਏ ਕਿਸਾਨਾਂ ਨੂੰ ਪਾਣੀ ਦਿੱਤਾ ਜਾਵੇਗਾ ਪਰ 7 ਵਿਚੋਂ 3 ਪਿੰਡਾਂ ਵਿਚ ਹੀ ਪਾਈਪ ਲਾਈਨ ਸਿਸਟਮ ਸ਼ੁਰੂ ਕੀਤਾ ਗਿਆ, ਜਦੋਂਕਿ ਥੋੜ੍ਹੇ ਸਮੇਂ ਬਾਅਦ ਹੀ ਸਾਰੀਆਂ ਪਾਈਪਾਂ ਪੁੱਟ ਦਿੱਤੀਆਂ ਗਈ ਅਤੇ ਪਾਈਪ ਲਾਈਨ ਸਿਸਟਮ ਫੇਲ ਹੋ ਗਿਆ। ਕਿਸਾਨਾਂ ਨੇ ਕਿਹਾ ਕਿਹਾ ਕਿ ਜਦੋਂ ਤੱਕ ਸਾਨੂੰ ਪਾਣੀ ਅਤੇ ਬਿਜਲੀ ਪੂਰਨ ਤੌਰ 'ਤੇ ਨਹੀਂ ਮਿਲੇਗੀ ਸਾਡਾ ਧਰਨਾ ਇਸੇ ਤਰ੍ਹਾਂ ਜ਼ਾਰੀ ਰਹੇਗਾ।
ਲਾਵਾਰਿਸ ਲਾਸ਼ਾਂ ਸਾੜਨ ਖਿਲਾਫ ਪਹਿਲੀ ਵਾਰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
NEXT STORY