ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਦੀ ਕੇਂਦਰੀ ਜੇਲ ਵਿਚ ਬੰਦ ਹਵਾਲਾਤੀ ਕਰਮਜੀਤ ਸਿੰਘ ਨੇ ਸੀ.ਆਈ.ਏ. ਵਨ ਪੁਲਸ 'ਤੇ ਕੁੱਟਮਾਰ ਦੇ ਦੋਸ਼ ਲਗਾਏ ਹਨ। ਪੁਲਸ ਕਰਮਜੀਤ ਨੂੰ ਅੱਜ ਸਿਵਲ ਹਸਪਤਾਲ ਵਿਚ ਲੈ ਕੇ ਆਈ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਹਵਾਲਾਤੀ ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਖਿਲਾਫ ਥਾਣਾ ਨਥਾਣਾ ਵਿਚ ਐੱਨ.ਡੀ.ਪੀ.ਐੱਸ. ਐਕਟ ਦਾ ਪਰਚਾ ਦਰਜ ਕੀਤਾ ਗਿਆ ਸੀ। ਪਰਚਾ ਦਰਜ ਹੋਣ ਮਗਰੋਂ ਸੀ.ਆਈ.ਏ. ਵਨ ਪੁਲਸ ਉਸ ਨੂੰ ਫੜ ਕੇ ਲੈ ਗਈ ਤੇ ਜੇਲ ਵਿਚ ਉਸ ਦੀ ਕਾਫੀ ਕੁੱਟਮਾਰ ਕੀਤੀ ਗਈ।
ਇਸ ਸਬੰਧੀ ਜੇਲ ਮੁਲਾਜ਼ਮ ਦੁੱਲਾ ਸਿੰਘ ਨੇ ਦੱਸਿਆ ਕਿ ਕਰਮਜੀਤ ਸਿੰਘ 6 ਜੂਨ ਤੋਂ ਜੇਲ ਵਿਚ ਬੰਦ ਹੈ। ਡਾਕਟਰ ਗੁਰਮੇਲ ਨੇ ਦੱਸਿਆ ਕਿ ਕਰਮਜੀਤ ਸਿੰਘ ਦੀ ਐੱਮ.ਐੱਲ.ਆਰ. ਕੱਟ ਦਿੱਤੀ ਗਈ ਹੈ ਅਤੇ ਪੁਲਸ ਅਥਾਰਟੀ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY