ਬਠਿੰਡਾ (ਵਰਮਾ) : ਕੋਰੋਨਾ ਮਹਾਮਾਰੀ ਨਾਲ ਇਕ ਸ਼ੱਕੀ ਮਰੀਜ਼ ਸਮੇਤ 6 ਬਜ਼ੁਰਗਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 55 ਸਾਲਾ ਭਗਤਾ ਭਾਈ ਵਾਸੀ ਵਿਅਕਤੀ ਦੀ 22 ਅਪ੍ਰੈਲ ਨੂੰ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਸੀ, ਜਿੱਥੇ ਉਸਦੀ 24 ਅਪ੍ਰੈਲ ਨੂੰ ਮੌਤ ਹੋ ਗਈ। ਇਸੇ ਤਰ੍ਹਾਂ ਤਲਵੰਡੀ ਵਾਸੀ 70 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ 17 ਅਪ੍ਰੈਲ ਨੂੰ ਰਜਿੰਦਰਾ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸਦੀ 23 ਅਪ੍ਰੈਲ ਨੂੰ ਮੌਤ ਹੋ ਗਈ। ਤੀਸਰੀ ਮੌਤ 75 ਸਾਲਾ ਬਠਿੰਡਾ ਵਾਸੀ ਬਜ਼ੁਰਗ ਦੀ ਹੋਈ ਹੈ, ਜਿਸ ਨੂੰ 22 ਅਪ੍ਰੈਲ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ।
ਇਸ ਤੋਂ ਇਲਾਵਾ 60 ਸਾਲਾ ਬਠਿੰਡਾ ਵਾਸੀ ਬਜ਼ੁਰਗ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ 14 ਅਪ੍ਰੈਲ ਨੂੰ ਇੰਦਰਾਣੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸਦੀ 24 ਅਪ੍ਰੈਲ ਨੂੰ ਮੌਤ ਹੋ ਗਈ। ਇਸ ਤੋਂ ਇਲਾਵਾ ਬਠਿੰਡਾ ਵਾਸੀ 75 ਸਾਲਾ ਸ਼ੱਕੀ ਬਜ਼ੁਰਗ ਔਰਤ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ। ਪ੍ਰਸ਼ਾਸਨ ਵਲੋਂ ਸੂਚਨਾ ਮਿਲਣ ’ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਕੋਰੋਨਾ ਵਾਲੰਟੀਅਰਾਂ ਟੇਕ ਚੰਦ, ਜੱਗ ਸਹਾਰਾ,ਸਿਮਰ ਗਿੱਲ, ਸੂਰਜਭਾਨ ,ਹਰਬੰਸ ਸਿੰਘ ਆਦਿ ਵਾਲੰਟੀਅਰਾਂ ਹਸਪਤਾਲਾ ਵਿਚ ਪਹੁੰਚੇ ਅਤੇ ਮ੍ਰਿਤਕਾਂ ਦੀਆ ਲਾਸ਼ਾਂ ਨੂੰ ਪੈਕ ਕਰਵਾਕੇ ਸ਼ਮਸ਼ਾਨਘਾਟਾਂ ਵਿਚ ਪਹੁੰਚਾਇਆ। ਜਿੱਥੇ ਸੰਸਥਾ ਦੇ ਵਾਲੰਟੀਅਰਾਂ ਵਲੋਂ ਪੀ. ਪੀ. ਈ. ਕਿੱਟਾਂ ਪਾ ਕੇ ਪਰਿਵਾਰ ਦੀ ਮੌਜੂਦਗੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਕ ਹੋਰ ਮਾਮਲੇ ਵਿਚ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਰਾਮਾ ਮੰਡੀ ਵਾਸੀ 70 ਸਾਲਾ ਬਜ਼ੁਰਗ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ। ਸੂਚਨਾ ਮਿਲਣ ’ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਗੋਤਮ ਸ਼ਰਮਾ, ਰਾਕੇਸ਼ ਜਿੰਦਲ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਸ਼ਮਸ਼ਾਨਘਾਟ ਪਹੁੰਚਾਇਆ ਜਿੱਥੇ ਪੀ.ਪੀ.ਈ ਕਿੱਟਾਂ ਪਾ ਕੇ ਅੰਤਿਮ ਸੰਸਕਾਰ ਕੀਤਾ ਗਿਆ।
ਬਾਰਦਾਨਾ ਨਾ ਮਿਲਣ ਤੋਂ ਭੜਕੇ ਕਿਸਾਨਾਂ ਨੇ ਕੀਤਾ ਕਲਾਨੌਰ ਬਟਾਲਾ-ਮਾਰਗ ਜਾਮ
NEXT STORY