ਬਠਿੰਡਾ (ਵਿਜੇ) : ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੈ। ਨਵੇਂ ਮਾਮਲੇ ਬਠਿੰਡਾ ਤੋਂ ਸਾਹਮਣੇ ਆਏ ਹਨ, ਜਿਥੇ ਅੱਜ ਚੜ੍ਹਦੀ ਸਵੇਰ 5 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਥੇ ਦੱਸ ਦੇਈਏ ਕਿ ਜ਼ਿਲ੍ਹੇ 'ਚ ਕੁੱਲ ਕੋਰੋਨਾ ਦੇ ਕੁੱਲ 62 ਹੋ ਚੁੱਕੇ ਹਨ, ਜਿਨ੍ਹਾਂ 'ਚੋਂ 55 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਜ਼ਿਲੇ 'ਚ ਸਰਗਰਮ ਕੇਸਾਂ ਦੀ ਗਿਣਤੀ 7 ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਸਾਵਧਾਨ ਹੋ ਜਾਓ ਕਿਉਂਕਿ ਆਪਣਿਆਂ ਤੋਂ ਵਿਛੜਨ ਦਾ ਗਮ ਅਸੀਂ ਹੋਰ ਨਹੀਂ ਸਹਿ ਸਕਦੇ
ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਮਹਾਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ ਸਾਢੇ 3 ਲੱਖ ਦੇ ਪਾਰ ਜਾ ਪੁੱਜੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 2003 ਲੋਕਾਂ ਦੀ ਮੌਤ ਹੋਈ ਹੈ। ਇਸ ਤਰ੍ਹਾਂ ਮੌਤਾਂ ਦਾ ਅੰਕੜਾ 11,903 'ਤੇ ਪਹੁੰਚ ਗਿਆ ਹੈ। ਦੇਸ਼ 'ਚ ਹੁਣ ਤੱਕ 3,54,065 ਲੋਕ ਕੋਰੋਨਾ ਨਾਲ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 1,86,935 ਲੋਕ ਠੀਕ ਹੋ ਚੁੱਕੇ ਹਨ। ਜਦਕਿ 1,55,227 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿਚ 10,974 ਨਵੇਂ ਮਾਮਲੇ ਸਾਹਮਣੇ ਹਨ।
ਇਹ ਵੀ ਪੜ੍ਹੋਂ : ਨਾਕੇ ਖੁੱਲ੍ਹਣ ਦੇ ਬਾਅਦ ਵੀ ਸ੍ਰੀ ਹਰਿਮੰਦਰ ਸਾਹਿਬ ’ਚ ਸੰਗਤਾਂ ਦੀ ਨਹੀਂ ਵਧ ਰਹੀ ਗਿਣਤੀ
ਜਲੰਧਰ ਜ਼ਿਲ੍ਹੇ ਨੂੰ 'ਕੋਰੋਨਾ ਮੁਕਤ' ਬਣਾਉਣਾ ਡੀ. ਸੀ. ਘਨਸ਼ਾਮ ਥੋਰੀ ਦੀ ਪਹਿਲ
NEXT STORY