ਬਠਿੰਡਾ (ਵਰਮਾ): ਜ਼ਿਲ੍ਹੇ ਅੰਦਰ ‘ਕੋਵਿਡ-19’ ਤਹਿਤ ਕੁੱਲ 257079 ਸੈਂਪਲ ਲਏ ਗਏ, ਜਿਨ੍ਹਾਂ ’ਚੋਂ 28717 ਪਾਜ਼ੇਟਿਵ ਕੇਸ ਆਏ, ਇਨ੍ਹਾਂ ’ਚੋਂ 21456 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲ੍ਹੇ ’ਚ ਕੁੱਲ 6714 ਕੇਸ ਐਕਟਿਵ ਹਨ ਅਤੇ ਹੁਣ ਤੱਕ ਕੋਰੋਨਾ ਪ੍ਰਭਾਵਿਤ 547 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਭਵਾਨੀਗੜ੍ਹ: ਸਬਜ਼ੀ ਵਿਕਰੇਤਾਵਾਂ ਨੇ ਨੈਸ਼ਨਲ ਹਾਈਵੇਅ ’ਤੇ ਖਿਲਾਰੀਆਂ ਸਬਜ਼ੀਆਂ, ਕੀਤਾ ਹੜ੍ਹਤਾਲ ਦਾ ਐਲਾਨ
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 27 ਦੀ ਮੌਤ, 700 ਨਵੇਂ ਕੇਸ ਆਏ ਅਤੇ 559 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
ਇਹ ਵੀ ਪੜ੍ਹੋ: ਰੂਪਨਗਰ ’ਚ ਇਨਸਾਨੀਅਤ ਸ਼ਰਮਸਾਰ, ਗਰਭਵਤੀ ਮਹਿਲਾ ਨੂੰ ਕੰਧ ਟਪਾਉਣ ਸਮੇਂ ਮੌਕੇ ’ਤੇ ਡਿੱਗੇ ਨਵਜਾਤ ਬੱਚੇ ਦੀ ਮੌਤ
ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਮੰਗਲਵਾਰ ਨੂੰ 217 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 8,668 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 10918 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 4,59,268 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 3,71,494 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 76,856 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।
ਇਹ ਵੀ ਪੜ੍ਹੋ: ਬਠਿੰਡਾ ਦੇ ਡਾਕਟਰ ਦੀ ਦਰਿਆਦਿਲੀ ਨੂੰ ਸਲਾਮ, ਨਿੱਜੀ ਹਸਪਤਾਲ ’ਚ ਕੋਰੋਨਾ ਪੀੜਤਾਂ ਦਾ ਕਰੇਗਾ ਮੁਫ਼ਤ ਇਲਾਜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ’ਚ ਕਰਵਟ ਲਵੇਗਾ ਮੌਸਮ, ਹੋਵੇਗੀ ਗੜੇਮਾਰੀ
NEXT STORY