ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ 'ਚ ਮਾਰਚ ਦੇ ਮਹੀਨੇ ਵਿਚ ਇਕ ਲੜਕੀ ਨਾਲ ਕੁਝ ਵਿਅਕਤੀਆਂ ਵੱਲੋਂ ਗੈਂਗਰੇਪ ਕੀਤਾ ਗਿਆ ਸੀ। ਇਸ ਬਾਬਤ ਥਾਣਾ ਕੋਤਵਾਲੀ ਪੁਲਸ ਨੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਲਿਆ ਸੀ ਪਰ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਮੁੜ ਛੱਡ ਦਿੱਤਾ। ਇਸ ਗੱਲ ਦੀ ਜਾਣਕਾਰੀ ਬਿਕਰਮ ਸਿੰਘ ਮਜੀਠੀਆ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਪੁਲਸ ਨੂੰ 24 ਘੰਟਿਆਂ ਦਾ ਅਲਟੀਮੇਟਮ ਪਾਰਟੀ ਵੱਲੋਂ ਦਿੱਤਾ ਜਾ ਰਿਹਾ ਹੈ ਜੇ ਇਸ ਸਮੇਂ ਦੌਰਾਨ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਰਨ ਪੁਲਸ ਦੇ ਖਿਲਾਫ਼ ਧਰਨਾ ਦੇਣਾ ਪਵੇਗਾ। ਹਰਸਿਮਰਤ ਦਾ ਕਹਿਣਾ ਕਿ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਹਰ ਸੰਭਵ ਕੋਸ਼ਿਸ਼ ਕਰੇਗਾ।
ਗਊਆਂ ਦੀ ਸੰਭਾਲ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਕੇਸ ਦਰਜ
NEXT STORY