ਬਠਿੰਡਾ/ਨਵੀਂ ਦਿੱਲੀ: ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਆਂਢ ’ਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨੀ ਦੇ ਹੱਕ ’ਚ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਅੱਜ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ’ਤੇ ਵੀ ਕਾਲਾ ਝੰਡਾ ਲਹਿਰਾਉਂਦਾ ਨਜ਼ਰ ਆਇਆ। ਇਸ ਤੋਂ ਪਹਿਲਾਂ ਕਿਸਾਨੀ ਘੋਲ ਦੇ ਸਮਰਥਨ ’ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਦਿਨ ਹੀ ਆਪਣੀ ਰਿਹਾਇਸ਼ ਵਿਖੇ ਕਾਲਾ ਝੰਡਾ ਲਹਿਰਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: 7 ਸਾਲ ਪਹਿਲਾਂ 'ਹੁਣੇ ਆਇਆ' ਕਹਿ ਕੇ ਘਰੋਂ ਗਏ ਭਰਾ ਦਾ ਅੱਜ ਵੀ ਭੈਣ ਕਰ ਰਹੀ ਹੈ ਇੰਤਜ਼ਾਰ
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਸੀ ਕਿ ਉਹ 26 ਮਈ ਨੂੰ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਖ਼ਿਲਾਫ਼ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ। ਉਨ੍ਹਾਂ ਕਿਹਾ ਸੀ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ।
ਇਹ ਵੀ ਪੜ੍ਹੋ: ਡੇਰਾ ਪ੍ਰੇਮੀਆਂ ਦੇ ਹੈਰਾਨੀਜਨਕ ਪ੍ਰਗਟਾਵੇ, ਭਡ਼ਕਾਊ ਪੋਸਟਰ ਲਿਖਣ ਅਤੇ ਲਾਉਣ ਤੋਂ ਇਲਾਵਾ ਕਬੂਲੇ ਕਈ ਸੱਚ
ਜਲੰਧਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਇਹ ਵੱਡੀ ਰਾਹਤ
NEXT STORY