ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਦੇ ਪਾਵਰ ਹਾਊਸ ਰੋਡ 'ਤੇ ਇਕ ਘਰ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਵਿਭਾਗ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਪਰ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਮਕਾਨ ਮਾਲਕ ਮੁਤਾਬਕ ਘਰ ਵਿਚ ਲੱਕੜੀ ਦੀ ਕੰਮ ਚੱਲ ਰਿਹਾ ਸੀ, ਜਿਸ ਕਾਰਨ ਅੱਗ ਕਾਫੀ ਫੈਲ ਗਈ।
ਉਥੇ ਹੀ ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਪਾਵਰ ਹਾਊਸ ਰੋਡ 'ਤੇ ਸਥਿਤ ਇਕ ਘਰ ਵਿਚ ਅੱਗ ਲੱਗਣ ਦੀ ਜਿਵੇਂ ਹੀ ਸੂਚਨਾ ਮਿਲੀ ਉਹ ਤੁਰੰਤ ਮੌਕੇ 'ਤੇ 3 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੈ ਕੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾਇਆ। ਗਨੀਮਤ ਰਹੀ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਕੋਈ ਨੌਜਵਾਨ ਹੀ ਬਣੇ ਕਾਂਗਰਸ ਦਾ ਨਵਾਂ ਪ੍ਰਧਾਨ : ਬਾਜਵਾ
NEXT STORY