ਬਠਿੰਡਾ (ਮਨਜੀਤ) : ਬਠਿੰਡਾ ਦੇ ਪਿੰਡ ਜੱਸੀ ਬਾਗ ਵਾਲੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਔਰਤ ਦਾ ਕਤਲ ਕਰਨ ਦੇ ਦੋਸ਼ ਉਸ ਦੇ ਪਤੀ ਅਤੇ ਸਾਥੀਆਂ 'ਤੇ ਲੱਗੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਪਹੁੰਚੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਔਰਤ ਦੀ ਪਛਾਣ 34 ਸਾਲ ਗੁਰਮੀਤ ਕੌਰ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੁਰਮੀਤ ਕੌਰ ਦੀ ਮਾਂ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 14 ਸਾਲ ਪਹਿਲਾਂ ਪਿੰਡ ਜੱਸੀ ਬਾਗਵਾਲੀ ਦੇ ਮਨਜੀਤ ਸਿੰਘ ਪੁੱਤਰ ਡੂੰਗਰ ਸਿੰਘ ਨਾਲ ਹੋਇਆ ਸੀ। ਉਸਦੇ ਦੋ ਬੱਚੇ ਹਨ। ਜਾਣਕਾਰੀ ਅਨੁਸਾਰ ਪਤੀ-ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ ਅਤੇ ਪਿਛਲੇ ਲੱਗਭਗ ਦੋ ਸਾਲਾਂ ਤੋਂ ਦੋਵੇਂ ਵੱਖ-ਵੱਖ ਰਹਿ ਰਹੇ ਸਨ। ਦੋਵਾਂ ਦੇ ਦੋ ਬੱਚੇ ਹਨ, ਜੋ ਆਪਣੀ ਮਾਂ ਨਾਲ ਰਹਿੰਦੇ ਸਨ। ਗੁਰਮੀਤ ਕੌਰ ਪਿੰਡ ’ਚ ਨਰੇਗਾ ਮੇਟ ਵਜੋਂ ਕੰਮ ਕਰ ਕੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਸੀ। ਵੀਰਵਾਰ ਨੂੰ ਦੁਪਹਿਰ ਸਮੇਂ ਗੁਰਮੀਤ ਕੌਰ ਆਪਣੇ ਬੱਚੇ ਨੂੰ ਸਕੂਲ ਵੈਨ ਤੋਂ ਉਤਾਰ ਕੇ ਨੇੜਲੀ ਦੁਕਾਨ ਤੋਂ ਸਮੋਸੇ ਲੈਣ ਜਾ ਰਹੀ ਸੀ।
ਇਸੇ ਦੌਰਾਨ ਉਸ ਦਾ ਪਤੀ ਮਨਜੀਤ ਸਿੰਘ ਮੌਕੇ ’ਤੇ ਪਹੁੰਚਿਆ ਅਤੇ ਰਿਵਾਲਵਰ ਨਾਲ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਗੁਰਮੀਤ ਕੌਰ ਦੀ ਛਾਤੀ ਅਤੇ ਵੱਖੀ ’ਚ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਠਿੰਡਾ ਦਿਹਾਤੀ ਦੇ ਡੀ. ਐੱਸ. ਪੀ. ਹਰਵਿੰਦਰ ਸਿੰਘ ਸਰਾਂ ਅਤੇ ਥਾਣਾ ਸੰਗਤ ਦੇ ਮੁਖੀ ਜਗਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸੰਗਤ ਸਹਾਰਾ ਦੇ ਵਾਲੰਟੀਅਰ ਸਿਕੰਦਰ ਮਛਾਣਾ ਦੀ ਐਂਬੂਲੈਂਸ ਰਾਹੀਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕਾ ਗੁਰਮੀਤ ਕੌਰ ਦੀ ਮਾਂ ਨੇ ਦੱਸਿਆ ਕਿ ਉਸ ਦਾ ਜਵਾਈ ਮਨਜੀਤ ਸਿੰਘ ਉਸ ਦੀ ਧੀ ਨਾਲ ਲਗਾਤਾਰ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਪਰਿਵਾਰ ਦਾ ਇਹ ਵੀ ਦਾਅਵਾ ਹੈ ਕਿ ਮੁਲਜ਼ਮ ਘਰ ਦਾ ਸੋਨਾ ਅਤੇ ਹੋਰ ਕੀਮਤੀ ਸਾਮਾਨ ਵੀ ਲੈ ਗਿਆ ਸੀ ਅਤੇ ਗੁਰਮੀਤ ਕੌਰ ਨੂੰ ਬਲੈਕਮੇਲ ਕਰ ਕੇ 8 ਲੱਖ ਰੁਪਏ ਦੀ ਹੋਰ ਮੰਗ ਕਰ ਰਿਹਾ ਸੀ। ਉਧਰ ਬਠਿੰਡਾ ਦਿਹਾਤੀ ਦੇ ਡੀ. ਐੱਸ. ਪੀ. ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਦੂਜੇ ਪਾਸੇ ਵਾਰਦਾਤ ਦੀ ਸੂਚਨਾ ਮਿਲਦੇ ਸਹਾਰਾ ਸੇਵਾ ਸੋਸਾਇਟੀ ਦੇ ਸਿਕੰਦਰ ਕੁਮਾਰ ਮੌਕੇ 'ਤੇ ਪਹੁੰਚੇ। ਪੁਲਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਬਠਿੰਡਾ ਦੀ ਮੋਰਚਰੀ ਵਿੱਚ ਰੱਖਿਆ ਗਿਆ।
ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
NEXT STORY