ਬਠਿੰਡਾ (ਅਮਿਤ) : ਬਠਿੰਡਾ ਦੇ ਪਿੰਡ ਭੁੱਚੋ ਖੁਰਦ ਦੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਿਸਾਨ ਮਨਜੀਤ ਸਿੰਘ ਪੁੱਤਰ ਭੂਰਾ ਸਿੰਘ ਵਾਸੀ ਭੁੱਚੋ ਖੁਰਦ ਦੇ ਸਿਰ 'ਤੇ ਆੜ੍ਹਤੀਆਂ ਤੇ ਬੈਂਕਾਂ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ 26 ਜਨਵਰੀ ਨੂੰ ਕੀਟਨਾਸ਼ਕ ਦੀ ਦਵਾਈ ਪੀ ਲਈ। ਇਸ ਉਪਰੰਤ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਅੱਜ ਉਸ ਦੀ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਰਾਕ ਮੈਂਬਰਾਂ ਨੂੰ ਸੌਪ ਦਿੱਤੀ ਹੈ।
ਦੇਖੋ ਕਿਵੇਂ ਸਟੇਜ 'ਤੇ ਨੱਚਦੀਆਂ ਡਾਂਸਰਾਂ 'ਤੇ ਭਾਰੀ ਪਿਆ ਤੂਫਾਨ
NEXT STORY