ਬਠਿੰਡਾ (ਵਰਮਾ): ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਦੀ ਲਾਗ ਕਾਰਣ ਅੱਧੀ ਦਰਜਨ ਲੋਕਾਂ ਦੀ ਮੌਤ ਹੋ ਗਈ ਅਤੇ 445 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਮਾਨਸਾ ਰੋਡ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਇਕ ਔਰਤ ਨੇ ਦਮ ਤੋੜ ਦਿੱਤਾ।ਸੂਚਨਾ ਮਿਲਣ ’ਤੇ ਸਹਾਰਾ ਜਨਸੇਵਾ ਦੀ ਟੀਮ ਦੇ ਜੱਗਾ, ਸੰਦੀਪ ਗਿੱਲ, ਮਨੀ ਕਰਨ, ਹਰਬੰਸ ਸਿੰਘ ਅਤੇ ਤਿਲਕ ਰਾਜ ਨੇ ਲਾਸ਼ ਨੂੰ ਸਥਾਨਕ ਸ਼ਮਸ਼ਾਨਘਾਟ ਦਾਣਾ ਮੰਡੀ ’ਚ ਪਹੁੰਚਾਇਆ। ਇਸੇ ਤਰ੍ਹਾਂ ਪਰਸਰਾਮ ਨਗਰ ਦੇ ਰਹਿਣ ਵਾਲੇ 75 ਸਾਲਾ ਵਿਅਕਤੀ ਨੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਨਾਲ ਦਮ ਤੋੜ ਦਿੱਤਾ। ਉਨ੍ਹਾਂ ਨੂੰ 21 ਅਪ੍ਰੈਲ ਨੂੰ ਹਸਪਤਾਲ ’ਚ ਦਾਖ਼ਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਮੌਤ
ਇਸ ਦੇ ਨਾਲ ਹੀ ਪਾਵਰ ਹਾਊਸ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਵਿਚ ਦਿੱਲੀ ਦੇ ਇਕ 67 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਿਸ ਨੂੰ 21 ਅਪ੍ਰੈਲ ਨੂੰ ਹੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।ਚੌਥੀ ਮੌਤ ਸਥਾਨਕ ਨਾਮਦੇਵ ਰੋਡ ’ਤੇ ਸਥਿਤ ਇਕ ਹਸਪਤਾਲ ’ਚ 72 ਸਾਲਾ ਔਰਤ ਦੀ ਹੋਈ ਹੈ, ਜਿਸ ਨੂੰ 20 ਅਪ੍ਰੈਲ ਨੂੰ ਦਾਖਲ ਕਰਵਾਇਆ ਗਿਆ ਸੀ। ਪੰਜਵੀਂ ਮੌਤ ਗੋਨਿਆਣਾ ਰੋਡ ’ਤੇ ਇਕ ਨਿੱਜੀ ਹਸਪਤਾਲ ’ਚ ਇਕ 70 ਸਾਲਾ ਵਿਅਕਤੀ ਨਿਵਾਸੀ ਰਾਮਪੁਰਾ ਦੀ ਹੋਈ।ਇਸ ਤੋਂ ਇਲਾਵਾ ਬੀਬੀ ਵਾਲਾ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ’ਚ ਦਾਖਲ ਇਕ 62 ਸਾਲਾ ਰਾਮਪੁਰਾ ਫੂਲ ਨਿਵਾਸੀ, ਵਿਅਕਤੀ ਨੇ ਵੀ ਕੋਰੋਨਾ ਨਾਲ ਦਮ ਤੋੜ ਗਿਆ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਗੌਤਮ ਗੋਇਲ, ਸੁਮਿਤ ਢੀਂਗਰਾ, ਸੰਦੀਪ ਗੋਇਲ, ਸ਼ਾਮ ਮਿੱਤਲ, ਦੀਪਕ ਗੋਇਲ ਆਦਿ ਦੀ ਕੋਰੋਨਾ ਯੋਧਾ ਟੀਮ ਨੇ ਲਾਸ਼ਾਂ ਨੂੰ ਸ਼ਮਸ਼ਾਨਘਾਟ ਲਿਜਾਇਆ ਅਤੇ ਅੰਤਿਮ ਸੰਸਕਾਰ ਕਰ ਦਿੱਤਾ।
ਇਹ ਵੀ ਪੜ੍ਹੋ: ਕੈਪਟਨ ਸਾਹਿਬ ਹੈਲੀਕਾਪਟਰ 'ਤੇ ਗੇੜਾ ਮਾਰ ਕੇ ਵੇਖੋ ਮੰਡੀਆਂ ਦੀ ਹਾਲਤ : ਰੋਜ਼ੀ ਬਰਕੰਦੀ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ’ਚ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਅੰਦਰ ਹੁਣ ਤਕ ਕੋਵਿਡ-19 ਤਹਿਤ ਕੁੱਲ 204854 ਸੈਂਪਲ ਲਏ ਗਏ।ਜਿਨ੍ਹਾਂ ’ਚੋਂ 16277 ਪਾਜ਼ੇਟਿਵ ਕੇਸ ਪਾਏ ਗਏ ਅਤੇ 13131 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲ੍ਹੇ ’ਚ ਕੁੱਲ 2848 ਕੇਸ ਐਕਟਿਵ ਹਨ ਅਤੇ ਹੁਣ ਤਕ 298 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਉਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 65994 ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚ 7564 ਹੈਲਥ ਵਰਕਰ , 14326 ਫਰੰਟ ਲਾਈਨ ਵਰਕਰ, 45 ਤੋਂ 60 ਸਾਲ ਤਕ 17812 ਵਿਅਕਤੀ। ਇਸੇ ਤਰ੍ਹਾਂ 60 ਸਾਲ ਤੋਂ ਵੱਧ ਉਮਰ ਦੇ 17477 ਬਜ਼ੁਰਗਾਂ ਨੂੰ ਪਹਿਲੀ ਡੋਜ਼ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 3875 ਹੈਲਥ ਵਰਕਰ ਨੂੰ ਪਹਿਲੀ ਡੋਜ਼ ਅਤੇ 1289 ਨੂੰ ਦੂਜੀ ਡੋਜ਼, 12654 ਫਰੰਟ ਲਾਈਨ ਵਰਕਰ ਨੂੰ ਪਹਿਲੀ ਡੋਜ਼ ਅਤੇ 2269 ਨੂੰ ਦੂਜੀ ਡੋਜ਼। 45 ਤੋਂ 59 ਸਾਲ ਦੇ 16331 ਵਿਅਕਤੀਆਂ ਨੂੰ ਪਹਿਲੀ ਖੁਰਾਕ ਅਤੇ 1650 ਵਿਅਕਤੀਆਂ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ, 60 ਸਾਲ ਤੋਂ ਵੱਧ ਉਮਰ ਦੇ 15454 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ ਦੂਜੀ ਖੁਰਾਕ 1654 ਵਿਅਕਤੀਆਂ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਗੋਨਿਆਣਾ ਮੰਡੀ ਪਹੁੰਚੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ, ਕਿਹਾ- ਰੁਲ਼ ਰਹੇ ਕਿਸਾਨਾਂ ਦੀ ਨਹੀਂ ਲੈ ਰਿਹਾ ਕੋਈ ਸਾਰ
ਇਸੇ ਤਰ੍ਹਾਂ ਨਿੱਜੀ ਸੰਸਥਾਵਾਂ ਵਿਚ 3689 ਹੈਲਥ ਵਰਕਰਾਂ ਨੂੰ ਪਹਿਲੀ ਡੋਜ਼ ਅਤੇ 1320 ਨੂੰ ਦੂਸਰੀ ਡੋਜ਼, 1667 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਡੋਜ਼ ਅਤੇ 80 ਨੂੰ ਦੂਜੀ ਡੋਜ਼, 45 ਤੋਂ 59 ਸਾਲ ਦੇ 1490 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 217 ਨੂੰ ਦੂਜੀ ਖੁਰਾਕ ਅਤੇ 60 ਸਾਲ ਤੋਂ ਉਪਰ ਦੇ 2019 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 336 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੁੱਤ ਦੇ ਸਵਾਲ ਨੂੰ ਚੁਣੌਤੀ ਮੰਨਦਿਆਂ ਪਿਓ ਨੇ ਬਣਾ ਦਿੱਤੀ ਲੱਕੜ ਦੀ ਕਾਰ
ਪਾਕਿ ਤੋਂ ਪਰਤੇ ਪਾਜ਼ੇਟਿਵ ਸ਼ਰਧਾਲੂ ਆਪਣੇ ਘਰਾਂ ’ਚ ਇਕਾਂਤਵਾਸ ਰਹਿਣ : ਬੀਬੀ ਜਗੀਰ ਕੌਰ
NEXT STORY