ਬਠਿੰਡਾ (ਅਮਿਤ ਸ਼ਰਮਾ) : ਪਰਾਲੀ ਦੇ ਧੂੰਏਂ ਨੇ ਬਠਿੰਡਾ ਦੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਲੋਕ ਨਾ ਤਾਂ ਘਰਾਂ ਵਿਚ ਚੈਨ ਨਾਲ ਬੈਠ ਪਾ ਰਹੇ ਹਨ ਅਤੇ ਨਾ ਹੀ ਘਰੋਂ ਬਾਹਰ। ਹਰ ਪਾਸੇ ਹਵਾ ਵਿਚ ਜ਼ਹਿਰ ਘੁਲਿਆ ਹੋਇਆ ਹੈ। ਇਸ ਸਬੰਧ ਵਿਚ ਬਠਿੰਡਾ ਦੇ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕੱਢੇ। ਕਿਉਂਕਿ ਧੂੰਏਂ ਦਾ ਅਸਰ ਉਨ੍ਹਾਂ ਦੀ ਸਿਹਤ 'ਤੇ ਪੈ ਰਿਹਾ ਹੈ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਵਧ ਰਹੀ ਹੈ।
ਉਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਵੀ ਕਿਹਾ ਕਿ ਜੋ ਪਰਾਲੀ ਦਾ ਧੁੰਆਂ ਉੱਠਦਾ ਹੈ, ਉਸ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਅਤੇ ਉਨ੍ਹਾਂ ਨੂੰ ਵੀ ਨੁਕਸਾਨ ਹੁੰਦਾ ਹੈ ਪਰ ਉਨ੍ਹਾਂ ਕੋਲ ਦੂਜਾ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਅਤੇ ਕਟਾਈ ਦੇ ਬਾਅਦ ਸਮੇਂ ਦਾ ਪਤਾ ਨਹੀਂ ਲੱਗਦਾ, ਜਿਸ ਕਾਰਨ ਕਣਕ ਦੀ ਬਿਜਾਈ ਵਿਚ ਦੇਰੀ ਹੋ ਜਾਂਦੀ ਹੈ ਅਤੇ ਕੋਈ ਦੂਜਾ ਬਦਲ ਨਾ ਹੋਣ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਅੱਗ ਲਗਾਉਣੀ ਪੈਂਦੀ ਹੈ।
ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਜਥੇ. ਲੋਹੀਆਂ ਦਾ ਦਿਹਾਂਤ
NEXT STORY