ਬਾਲਿਆਂਵਾਲੀ/ਚਾਉਕੇ(ਸ਼ੇਖਰ, ਰਜਿੰਦਰ)— ਪੰਜਾਬੀ ਏਕਤਾ ਪਾਰਟੀ ਦੇ ਸੁਪਰੀਮੋ ਸੁਖਪਾਲ ਸਿੰਘ ਖਹਿਰਾ ਦਾ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨਾ ਲਗਭਗ ਤੈਅ ਹੋ ਚੁੱਕਿਆ ਹੈ ਅਤੇ ਸਿਰਫ ਰਸਮੀ ਐਲਾਨ ਕਰਨਾ ਹੀ ਬਾਕੀ ਹੈ। ਇਸ ਗੱਲ ਦਾ ਪ੍ਰਗਟਾਵਾ ਸੁਖਪਾਲ ਖਹਿਰਾ ਵਲੋਂ ਬਾਲਿਆਂਵਾਲੀ ਅਤੇ ਰਾਮਪੁਰਾ ਪਿੰਡ ਵਿਖੇ ਕੀਤੀਆਂ ਨੁੱਕੜ ਮੀਟਿੰਗਾਂ ਦੌਰਾਨ ਕੀਤਾ ਗਿਆ। ਖਹਿਰਾ ਨੇ ਦੱਸਿਆ ਕਿ ਉਨ੍ਹਾਂ ਦਾ ਗਠਜੋੜ ਲੋਕ ਇਨਸਾਫ ਪਾਰਟੀ, ਬਸਪਾ ਅਤੇ ਧਰਮਵੀਰ ਗਾਂਧੀ ਦੇ ਫਰੰਟ ਨਾਲ ਹੈ ਅਤੇ ਇਸ ਗਠਜੋੜ 'ਚੋਂ ਬਠਿੰਡਾ ਤੇ ਫਰੀਦਕੋਟ ਲੋਕ ਸਭਾ ਹਲਕਾ ਪੰਜਾਬੀ ਏਕਤਾ ਪਾਰਟੀ ਦੇ ਹਿੱਸੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੈਪਟਨ ਅਤੇ ਬਾਦਲ ਦੋਵਾਂ ਘਰਾਣਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਦੋਵਾਂ ਘਰਾਣਿਆਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ।
ਇਸ ਮੌਕੇ ਸੁਖਪਾਲ ਖਹਿਰਾ ਨਾਲ ਹਲਕਾ ਵਿਧਾਇਕ ਜਗਦੇਵ ਕਮਾਲੂ, ਵਿਧਾਇਕ ਪਿਰਮਲ ਖਾਲਸਾ, ਰਾਜਪਾਲ ਸਿੰਘ ਜ਼ਿਲਾ ਪ੍ਰਧਾਨ ਬਠਿੰਡਾ, ਭਰਪੂਰ ਸਿੰਘ ਜ਼ਿਲਾ ਪ੍ਰਧਾਨ ਮਾਨਸਾ, ਕੇਵਲ ਸਿੰਘ ਆਦਿ ਹਾਜ਼ਰ ਸਨ।
ਚੋਣਾਂ ਦਾ ਐਲਾਨ ਹੁੰਦੇ ਹੀ ਉੱਤਰਨ ਲੱਗੇ ਸਿਆਸੀ ਹੋਰਡਿੰਗਜ਼
NEXT STORY