ਬਠਿੰਡਾ (ਪਰਮਿੰਦਰ, ਕੁਨਾਲ) : ਸਿਵਲ ਹਸਪਤਾਲ ਬਾਹਰ ਚੱਕਾ ਜਾਮ ਦੌਰਾਨ ਨਜ਼ਦੀਕ ਹੀ ਟ੍ਰੈਫਿਕ ਕੰਟਰੋਲ ਕਰ ਰਹੇ ਇਕ ਹੌਲਦਾਰ ਨਾਲ ਇਕ ਮੋਟਰਸਾਈਕਲ ਸਵਾਰ ਨੌਜਵਾਨ ਉਲਝ ਪਿਆ, ਜਿਸ ਕਾਰਨ ਹੰਗਾਮਾ ਹੋ ਗਿਆ। ਦੋਵਾਂ ਵਿਚਕਾਰ ਹੱਥੋਪਾਈ ਹੋ ਗਈ। ਪੁਲਸ ਇਸ ਮਾਮਲੇ 'ਚ ਅਗਲੀ ਕਾਰਵਾਈ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਟਰੈਫਿਕ ਪੁਲਸ ਹੌਲਦਾਰ ਦਲਜੀਤ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ਬਾਹਰ ਲੋਕਾਂ ਵੱਲੋਂ ਕੀਤੇ ਗਏ ਚੱਕਾ ਜਾਮ ਦੌਰਾਨ ਉਹ ਟਰੈਫਿਕ ਕੰਟਰੋਲ ਕਰ ਰਿਹਾ ਸੀ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ 'ਚ ਹੱਥੋਪਾਈ ਹੋ ਗਈ। ਉਸ ਨੇ ਦੱਸਿਆ ਕਿ ਬਾਅਦ 'ਚ ਉਕਤ ਨੌਜਵਾਨ ਨੇ ਫੋਨ ਕਰ ਕੇ ਆਪਣੇ ਪਰਿਵਾਰ ਵਾਲਿਆਂ ਅਤੇ ਰਿਸ਼ਤੇਦਾਰਾਂ ਨੂੰ ਬੁਲਾ ਲਿਆ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਫਿਰ ਤੋਂ ਉਸ ਦੇ ਨਾਲ ਹੱਥੋਪਾਈ ਕੀਤੀ, ਜਿਸ ਕਾਰਨ ਉਸ ਨੂੰ ਸੱਟਾਂ ਲੱਗੀਆਂ। ਬਾਅਦ ਵਿਚ ਉਸ ਨੇ ਸਿਵਲ ਹਸਪਤਾਲ ਪਹੁੰਚ ਕੇ ਮੈਡੀਕਲ ਸਹਾਇਤਾ ਲਈ।
ਦੂਜੇ ਪਾਸੇ ਸਿਵਲ ਹਸਪਤਾਲ 'ਚ ਹੀ ਦਾਖਲ ਹੋਏ ਉਕਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਬਿਨਾਂ ਵਜ੍ਹਾ ਕੁੱਟਿਆ ਗਿਆ, ਜਦਕਿ ਉਸ ਨੇ ਮੁਆਫੀ ਵੀ ਮੰਗੀ ਸੀ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਟਰੈਫਿਕ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਦੀ ਸ਼ਿਕਾਇਤ ਥਾਣਾ ਕੋਤਵਾਲੀ ਪੁਲਸ ਨੂੰ ਦਿੱਤੀ ਗਈ ਹੈ ਅਤੇ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਕੈਪਟਨ ਨੇ 365 ਦਿਨ ਕੰਮ ਨਾ ਕੀਤਾ ਤਾਂ ਪੰਜਾਬ 'ਚ ਕਾਂਗਰਸ ਦੀ ਬੇੜੀ ਡੁੱਬ ਜਾਵੇਗੀ : ਬਾਜਵਾ
NEXT STORY