ਗੋਨਿਆਨਾ ਮੰਡੀ/ਬਠਿੰਡਾ(ਅਮਿਤ/ਗੋਰਾ ਲਾਲ)— ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਜੀਦਾ ਕੋਲ ਅੱਜ ਸਵੇਰੇ ਇਕ ਸਕਾਰਪੀਓ ਨੇ ਸਕੂਲ ਜਾਂਦੀਆਂ 4 ਵਿਦਿਆਰਥਣਾਂ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀਆਂ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਪਿੰਡ ਜੀਦਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪੜ੍ਹਦੀਆਂ ਚਾਰ ਵਿਦਿਆਰਥਣਾਂ ਆਪਣੇ ਘਰ ਤੋਂ ਸਕੂਲ ਜਾ ਰਹੀਆਂ ਸਨ, ਜਿਨ੍ਹਾਂ ਨੂੰ ਗੋਨਿਆਣਾ ਤੋਂ ਬਾਜ਼ਾਖਾਨਾ ਵੱਲ ਨੂੰ ਜਾ ਰਹੀ ਇਕ ਚਿੱਟੇ ਰੰਗ ਦੀ ਸਕਾਰਪੀਓ ਨੇ ਫੇਟ ਮਾਰ ਦਿੱਤੀ, ਜਿਸ ਕਾਰਨ 9ਵੀਂ ਕਲਾਸ 'ਚ ਪੜ੍ਹਦੀਆਂ ਅਮਨਦੀਪ ਕੌਰ ਤੇ ਰਾਜਵੀਰ ਕੌਰ, 10ਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਅਤੇ 11ਵੀਂ ਕਲਾਸ ਦੀ ਵਿਦਿਆਰਥਣ ਰਮਨਦੀਪ ਕੌਰ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਐੱਨ. ਐੱਚ. ਏ. ਆਈ. ਦੇ ਮੁਲਾਜ਼ਮਾਂ ਦੀ ਸਹਾਇਤਾ ਨਾਲ ਐਂਬੂਲੈਂਸ ਰਾਹੀਂ ਗੋਨਿਆਣਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਨੇਹੀਆਂ ਦੀ ਪੁਲਸ ਵੀ ਮੌਕੇ 'ਤੇ ਪੁੱਜ ਗਈ ਅਤੇ ਪੀੜਤ ਦੇ ਵਾਰਿਸਾਂ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਸਕਾਰਪੀਓ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਅਗਲੇ ਸਾਲ ਵੀ ਲੇਟ ਹੀ ਮੁਹੱਈਆ ਹੋਣਗੀਆਂ ਸਿੱਖਿਆ ਬੋਰਡ ਦੀਆਂ ਕਿਤਾਬਾਂ
NEXT STORY