ਬਠਿੰਡਾ (ਅਮਿਤ) : ਏਮਜ਼ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਬਠਿੰਡਾ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਏਮਜ਼ ਦੇ ਕੰਮ 'ਚ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਵਲੋਂ ਰੁਕਾਵਟ ਪੈਦਾ ਕਰਨ ਦੇ ਦਿੱਤੇ ਬਿਆਨ 'ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਪਲਟਵਾਰ ਕੀਤਾ ਹੈ। ਬ੍ਰਹਮ ਮਹਿੰਦਰਾ ਨੇ ਏਮਜ਼ ਨੂੰ ਲੈ ਕੇ ਅੰਕੜਿਆਂ ਨੂੰ ਪੇਸ਼ ਕਰਦਿਆਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਬਿਨ੍ਹਾਂ ਵਜ੍ਹਾ ਏਮਜ਼ ਦੇ ਮਸਲੇ 'ਤੇ ਪੰਜਾਬ ਸਰਕਾਰ ਤੇ ਉਨ੍ਹਾਂ ਦੇ ਨਾਂ ਦਾ ਝੂਠਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਪੂਰਾ ਕਰਨ ਕਰ ਰਹੀ ਹੈ ਤੇ ਕੰਮ 'ਚ ਕੋਈ ਰੁਕਾਵਟ ਨਹੀਂ ਪਾਈ ਜਾ ਰਹੀ।
ਬ੍ਰਹਮ ਮਹਿੰਦਰਾ ਨੇ ਕਿਹਾ ਕਿ ਹਰਸਿਮਰਤ ਬਾਦਲ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਾ ਕਰੇ।
ਸੜਕ ਹਾਦਸੇ 'ਚ ਇਕ ਬੱਚੇ ਦੀ ਮੌਤ, ਦੋ ਹੋਰ ਫੱਟੜ
NEXT STORY