ਬਠਿੰਡਾ (ਅਮਿਤ)— ਪਾਕਿਸਤਾਨ 'ਚ ਭਾਰਤੀ ਹਵਾਈ ਫੌਜ ਵੱਲੋਂ ਕੀਤੇ ਸਰਜੀਕਲ ਸਟ੍ਰਾਈਕ 'ਤੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਏਅਰ ਸਟ੍ਰਾਈਕ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਖਹਿਰਾ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਖੁਦ ਬੀ.ਜੇ.ਪੀ. ਦੇ ਮੰਤਰੀ ਕਹਿ ਰਹੇ ਹਨ ਕਿ 300 ਅੱਤਵਾਦੀ ਨਹੀਂ ਮਰੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਅਰ ਸਟ੍ਰਾਈਕ 'ਤੇ ਦੱਬ ਕੇ ਰਾਜਨੀਤੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਕੀ 300 ਅੱਤਵਾਦੀ ਮਾਰੇ ਗਏ ਹਨ ਜਾਂ ਨਹੀਂ? ਹੁਣ ਖਹਿਰਾ ਨੇ ਵੀ ਸਿੱਧੂ ਦੇ ਸੁਰ ਨਾਲ ਸੁਰ ਮਿਲਾਉਂਦਿਆਂ ਭਾਜਪਾ ਨੂੰ ਨਿਸ਼ਾਨੇ 'ਤੇ ਲਿਆ ਹੈ।
ਸਿੱਧੂ ਦੇ ਟਵੀਟ 'ਤੇ ਭੜਕੇ ਮਜੀਠੀਆ (ਵੀਡੀਓ)
NEXT STORY