ਬਠਿੰਡਾ (ਅਮਿਤ ਸ਼ਰਮਾ) : ਬਿਕਰਮ ਮਜੀਠੀਆ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਨੂੰ 'ਪੱਪੂ' ਕਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਪੱਪੂ ਗਿਆ, ਕਾਂਗਰਸ ਦਾ ਭੋਗ ਪੈ ਗਿਆ। ਇਸ ਦੌਰਾਨ ਨਵਜੋਤ ਕੌਰ ਸਿੱਧੂ ਵੱਲੋਂ ਰਾਜਾ ਵੜਿੰਗ ਦੇ ਹੱਕ ਵਿਚ ਬਠਿੰਡਾ ਆ ਕੇ ਪ੍ਰਚਾਰ ਕਰਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਇਹ ਉਨ੍ਹਾਂ ਦਾ ਅਧਿਕਾਰ ਹੈ। ਮਜੀਠੀਆ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ ਅਤੇ ਲੋਕ ਵੀ 2 ਸਾਲਾਂ ਵਿਚ ਸਰਕਾਰ ਤੋਂ ਤੰਗ ਆ ਗਏ ਹਨ। ਮਜੀਠੀਆ ਨੇ ਹਰਸਿਮਰਤ ਦਾ ਵਿਰੋਧ ਕਰਨ ਵਾਲਿਆਂ ਨੂੰ ਕਾਂਗਰਸ ਦੇ ਏਜੰਟ ਦੱਸਿਆ ਹੈ।
ਦੱਸ ਦੇਈਏ ਕਿ ਬਿਕਰਮ ਮਜੀਠੀਆ ਬਠਿੰਡਾ ਵਿਚ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ।
ਕੈਪਟਨ ਬੋਲੇ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਨੂੰ ਨਹੀਂ ਚੱਲਣ ਦੇਵਾਂਗਾ
NEXT STORY