ਬਠਿੰਡਾ (ਵਰਮਾ): ਪੰਜਾਬ ਡਰੱਗ ਕੰਟਰੋਲ ਅਥਾਰਟੀ ਨੇ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ’ਚ ਥੈਲੇਸੀਮੀਆ ਦੇ ਮਰੀਜ਼ਾਂ ਨੂੰ ਐੱਚ. ਆਈ. ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦੇ ਮਾਮਲੇ ’ਚ ਵੱਡੀ ਕਾਰਵਾਈ ਕੀਤੀ ਹੈ। ਸਿਹਤ ਵਿਭਾਗ ਨੂੰ ਪਿਛਲੇ ਮਹੀਨੇ 7 ਦਸੰਬਰ ਤਕ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਗਿਆ ਸੀ ਪਰ ਸਿਹਤ ਅਧਿਕਾਰੀਆਂ ਨੇ ਇਸ ਮਾਮਲੇ ’ਚ ਲਗਾਤਾਰ ਲਾਪਰਵਾਹੀ ਵਰਤੀ ਅਤੇ ਇਸ ਮਾਮਲੇ ’ਚ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਸਰਹੱਦ ਪਾਰੋਂ ਅੱਤਵਾਦ ਨੂੰ ਠੱਲ੍ਹਣ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਸਥਾਪਿਤ ਹੋਵੇਗਾ ਐੱਸ. ਪੀ. ਵੀ.
ਇਸ ਤੋਂ ਬਾਅਦ ਡਰੱਗ ਕੰਟਰੋਲ ਅਥਾਰਟੀ ਨੇ ਅਗਲੇ 14 ਦਿਨਾਂ ਲਈ ਬਲੱਡ ਬੈਂਕ ਬਠਿੰਡਾ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਅਗਲੀ 12 ਜਨਵਰੀ ਤਕ ਸਿਵਲ ਹਸਪਤਾਲ ਬਲੱਡ ਬੈਂਕ ’ਚ ਖੂਨ ਦਾਨ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਸਰਗਰਮੀ ਕੀਤੀ ਜਾ ਸਕਦੀ ਹੈ। ਇਸ ਸਬੰਧੀ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਮਨਜਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਡਰੱਗ ਕੰਟਰੋਲ ਅਥਾਰਟੀ ਨੇ 29 ਦਸੰਬਰ ਨੂੰ ਇਕ ਪੱਤਰ ਜਾਰੀ ਕਰ ਕੇ ਉਨ੍ਹਾਂ ਨੂੰ ਬਲੱਡ ਬੈਂਕ ਦਾ ਲਾਇਸੈਂਸ 14 ਦਿਨਾਂ ਲਈ ਮੁਅੱਤਲ ਕਰਨ ਦੀ ਸੂਚਨਾ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲਣਗੀਆਂ ਜਿਸਮਾਨੀ ਸੋਸ਼ਣ ਸਬੰਧੀ ਵਿਸ਼ੇਸ਼ ਰਿਸਪਾਂਸ ਟੀਮਾਂ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕਿਸਾਨ ਬਣ ਸਲਮਾਨ ਖ਼ਾਨ ਨੇ ਖਿੱਚਵਾਈਆਂ ਖ਼ੂਬ ਤਸਵੀਰਾਂ ਪਰ ਕਿਉਂ ਕਿਸਾਨ ਅੰਦੋਲਨ 'ਤੇ ਧਾਰੀ ਚੁੱਪ?
NEXT STORY