ਬਠਿੰਡਾ (ਵਰਮਾ)-ਕੇਂਦਰੀ ਜੇਲ੍ਹ ਬਠਿੰਡਾ ’ਚ ਮਾਮੂਲੀ ਗੱਲ ਨੂੰ ਲੈ ਕੇ ਵੱਖ-ਵੱਖ ਅਪਰਾਧਿਕ ਮਾਮਲਿਆਂ ’ਚ ਬੰਦ ਕੈਦੀਆਂ ਦੀਆਂ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ’ਚ ਦੋਵਾਂ ਧਿਰਾਂ ਦੇ ਕੈਦੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਦਾ ਜੇਲ੍ਹ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਥਾਣਾ ਕੈਂਟ ਦੀ ਪੁਲਸ ਨੇ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਝਗੜਾ ਕਰਨ ਵਾਲੇ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਗੁਰਮਿੰਦਰ ਗੈਰੀ ਅਮਰੀਕਾ ਦੇ ਮੈਨਟੀਕਾ ਸ਼ਹਿਰ ਦੇ ਦੂਜੀ ਵਾਰ ਬਣੇ ਮੇਅਰ
ਜਸਪਾਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਨੇ ਥਾਣਾ ਕੈਂਟ ਵਿਖੇ ਸ਼ਿਕਾਇਤ ਦੇ ਕੇ ਦੱਸਿਆ ਕਿ 22 ਜਨਵਰੀ ਨੂੰ ਸਤਨਾਮ ਸਿੰਘ ਵਾਸੀ ਪਿੰਡ ਬਘੇਰ ਮੁਹੱਬਤ, ਜਸਵਿੰਦਰ ਸਿੰਘ ਵਾਸੀ ਪਿੰਡ ਚਨਾਰਥਲ, ਸਾਹਿਲ ਵਾਸੀ ਪਿੰਡ ਰਘੂਨਾਥਪੁਰਾ, ਸ਼ਰਨਜੀਤ ਸਿੰਘ ਵਾਸੀ ਪਿੰਡ ਬੁਰਜ ਸੇਮਾ, ਚਮਕੌਰ ਸਿੰਘ ਵਾਸੀ ਪਿੰਡ ਮਾੜੀ, ਕੁਲਦੀਪ ਸਿੰਘ ਅਤੇ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਨੇ ਦੂਜੀ ਧਿਰ ਅਮਰੀਕ ਸਿੰਘ ਵਾਸੀ ਭੁੱਚੋ ਮੰਡੀ, ਸਾਹਿਬਜੋਤ ਸਿੰਘ ਵਾਸੀ ਪਟਿਆਲਾ, ਕੁਲਵੀਰ ਸਿੰਘ ਵਾਸੀ ਬਾਲਿਆਂਵਾਲੀ, ਮਨਪ੍ਰੀਤ ਸਿੰਘ, ਜਗਸੀਰ ਸਿੰਘ ਵਾਸੀ ਪਿੰਡ ਚੰਦਭਾਨ ਅਤੇ ਨਰਿੰਦਰ ਸਿੰਘ ਵਾਸੀ ਪਿੰਡ ਬੱਪੀਆਣਾ ਮਾਮੂਲੀ ਗੱਲ ਨੂੰ ਲੈ ਕੇ ਬੈਰਕ ਦੇ ਅੰਦਰ ਹੀ ਆਪਸ ’ਚ ਲੜ ਪਏ। ਜਦੋਂ ਸੁਰੱਖਿਆ ਕਰਮਚਾਰੀਆਂ ਨੂੰ ਪਤਾ ਲੱਗਾ ਤਾਂ ਸਾਰੇ ਲੋਕਾਂ ਨੂੰ ਵੱਖ ਕਰ ਦਿੱਤਾ ਗਿਆ। ਪੁਲਸ ਨੇ ਇਨ੍ਹਾਂ ਸਾਰਿਆਂ ਖ਼ਿਲਾਫ਼ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਖ਼ੂਨੀ ਚਾਈਨਾ ਡੋਰ ਦਾ ਕਹਿਰ ਜਾਰੀ, 13 ਸਾਲਾ ਬੱਚੇ ਨੇ ਹਸਪਤਾਲ ’ਚ ਤੋੜਿਆ ਦਮ
ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਜੈਪਾਲ ਭੁੱਲਰ ਗੈਂਗ ਦੇ 2 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY