ਬਠਿੰਡਾ(ਸੁਖਵਿੰਦਰ) : ਬਠਿੰਡਾ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਚ ਅਨੀਮੀਆ ਪੀੜਤ ਔਰਤ ਨੂੰ ਐੱਚ. ਆਈ. ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦੇ ਮਾਮਲੇ ਵਿਚ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਿਹਤ ਵਿਭਾਗ ਤੋਂ ਰਿਪੋਰਟ ਤਲਬ ਕੀਤੀ ਹੈ। ਉਕਤ ਔਰਤ ਨੂੰ ਬਲੱਡ ਬੈਂਕ ਸਟਾਫ਼ ਨੇ ਐੱਚ. ਆਈ. ਵੀ. ਪਾਜ਼ੇਟਿਵ ਖੂਨ ਚੜ੍ਹਾ ਕੇ ਪ੍ਰਭਾਵਿਤ ਕਰ ਦਿੱਤਾ ਸੀ ਪਰ ਬਲੱਡ ਬੈਂਕ ਅਤੇ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਔਰਤ ਅਤੇ ਉਸਦੇ ਪਰਿਵਾਰ ਨੂੰ ਦੂਸ਼ਿਤ ਖੂਨ ਚੜ੍ਹਾਉਣ ਦੇ ਕਈ ਮਹੀਨੇ ਬਾਅਦ ਵੀ ਕੋਈ ਜਾਣਕਾਰੀ ਨਹੀਂ ਦਿੱਤੀ।
ਇਹ ਵੀ ਪੜ੍ਹੋ- 7 ਲੱਖ ਕਰਜ਼ਾ, ਨਰਮੇ 'ਤੇ ਚਿੱਟੇ ਮੱਛਰ ਦਾ ਹਮਲਾ ਤੇ ਹੁਣ ਲੰਪੀ ਸਕਿਨ, ਦੁਖੀ ਕਿਸਾਨ ਨੇ ਅੱਕ ਕੇ ਕੀਤੀ ਖ਼ੁਦਕੁਸ਼ੀ
ਇਸ ਘਟਨਾ ਦੇ ਕਾਰਨ ਔਰਤ ਦੀ ਤਿੰਨ ਸਾਲ ਦੀ ਮਾਸੂਮ ਬੱਚੀ ਦੇ ਨਾਲ-ਨਾਲ ਉਸਦਾ ਪਤੀ ਐੱਚ. ਆਈ .ਵੀ. ਪਾਜ਼ੇਟਿਵ ਹੋ ਗਿਆ। ਇਸ ਦਾ ਖੁਲਾਸਾ ਉਦੋਂ ਹੋਇਆ ਜਦੋਂ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ 27 ਅਗਸਤ 2021 ਨੂੰ ਔਰਤ ਅਤੇ ਉਸਦੇ ਪਰਿਵਾਰ ਦੇ ਟੈਸਟ ਕੀਤੇ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆ ਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਨੇ ਸ਼ਿਕਾਇਤ ਦੇ ਆਧਾਰ ’ਤੇ ਪੀੜਤ ਔਰਤ ਨੂੰ ਸਿਹਤ ਵਿਭਾਗ ਤੋਂ 4 ਲੱਖ ਰੁਪਏ ਦਾ ਮੁਆਵਜ਼ਾ ਦਿਵਾਉਣ ਅਤੇ ਕੇਸ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੋਲ ਅਗਲੀ ਕਾਰਵਾਈ ਕਰਨ ਦੇ ਲਈ ਟਰਾਂਸਫਰ ਕੀਤਾ ਗਿਆ।
ਇਹ ਵੀ ਪੜ੍ਹੋ- ਮੁੜ ਸੁਰਖੀਆਂ 'ਚ ਬਠਿੰਡਾ ਜੇਲ੍ਹ, ਦੋ ਗੈਂਗਸਟਰਾਂ ਨੇ ਅਫ਼ਸਰਾਂ ਨੂੰ ਦਿੱਤੀ ਜਾਨੋਂ ਮਾਰ ਦੇਣ ਦੀ ਧਮਕੀ
ਸੂਬਾ ਮਾਨਵ ਅਧਿਕਾਰ ਆਯੋਗ ਨੇ ਪੰਜਾਬ ਦੇ ਹੈਲਥ ਡਾਇਰੈਕਟਰ ਨੂੰ ਇਸ ਸਬੰਧੀ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਨੂੰ ਨਿਰਧਰਿਤ ਕੀਤੀ ਹੈ। ਸ਼ਿਕਾਇਤਕਰਤਾ ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਐੱਚ. ਆਈ. ਵੀ. ਪਾਜ਼ੇਟਿਵ ਖੂਨ ਚੜ੍ਹਾ ਕੇ ਮਾਸੂਮਾਂ ਦੀ ਜ਼ਿੰਦਗੀ ਨੂੰ ਨਰਕ ਵਿਚ ਧੱਕਣ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪੀੜਤਾਂ ਨੂੰ ਉਚਿੱਤ ਮੁਆਵਜ਼ਾ ਦਿਵਾਉਣ ਦੇ ਲਈ ਸੰਘਰਸ਼ ਜਾਰੀ ਰਹੇਗਾ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਨਕਾਬਪੋਸ਼ ਲੁਟੇਰਿਆਂ ਨੇ 2 ਡੇਰਿਆਂ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਡਾਕਾ
NEXT STORY