ਬਠਿੰਡਾ (ਵਿਜੇ ਵਰਮਾ) : ਪੰਜਾਬ ਭਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਚੜ੍ਹਦੀ ਸਵੇਰ ਨਵੇਂ ਮਾਮਲੇ ਬਠਿੰਡਾ ਤੋਂ ਸਾਹਮਣੇ ਆਏ ਹਨ, ਜਿਥੇ ਇਕੋਂ ਪਰਿਵਾਰ ਦੇ ਤਿੰਨ ਮੈਂਬਰਾਂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਵਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਾਬਕਾ ਜਥੇਦਾਰ ਵਲੋਂ 6 ਜੂਨ ਦਾ ਦਿਹਾੜਾ ਸੰਗਤਾਂ ਨੂੰ ਘਰਾਂ 'ਚ ਰਹਿ ਕੇ ਮਨਾਉਣ ਦੀ ਅਪੀਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਰਿਵਾਰ 1 ਜੂਨ ਨੂੰ ਗੰਗਾਨਗਰ ਤੋਂ ਵਾਪਸ ਪਰਤਿਆ ਸੀ ਤੇ ਇਨ੍ਹਾਂ ਨੂੰ ਆਪਣੇ ਘਰ 'ਚ ਹੀ ਇਕਾਂਤਵਾਸ ਕੀਤਾ ਗਿਆ ਸੀ। 2 ਜੂਨ ਨੂੰ ਇਨ੍ਹਾਂ ਦੇ ਨਮੂਨੇ ਲਏ ਗਏ ਸਨ ਤੇ ਅੱਜ ਇਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਇਕਾਂਤਵਾਸ 'ਚ ਜਾਂ ਹੋਟਲ 'ਚ ਰੱਖਿਆ ਜਾਂਦਾ ਹੈ ਜਦ ਕਿ ਦੂਜੇ ਸੂਬਿਆਂ ਤੋਂ ਆਊਣ ਵਾਲੇ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰਾਂ ਅੰਦਰ ਹੀ ਇਕਾਂਤਵਾਸ ਕੀਤਾ ਜਾਂਦਾ ਹੈ। ਇਥੇ ਦੱਸ ਦੇਈਏ ਕਿ ਬਠਿੰਡਾ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 53 ਹੋ ਚੁੱਕੀ ਹੈ, ਜਿਨ੍ਹਾਂ ਤੋਂ 43 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ : ਇਸ਼ਕ 'ਚ ਅੰਨ੍ਹੀ ਪਤਨੀ ਦਾ ਕਾਰਾ, ਆਸ਼ਕ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ
ਸ੍ਰੀ ਮੁਕਤਸਰ ਸਾਹਿਬ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਹੁਣ ਗਰਭਵਤੀ ਜਨਾਨੀ ਆਈ ਕੋਰੋਨਾ ਪਾਜ਼ੇਟਿਵ
NEXT STORY