ਬਠਿੰਡਾ (ਵਿਜੇ ਵਰਮਾ) : ਬਠਿੰਡਾ 'ਚ ਬੁੱਧਵਾਰ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨਿਕ ਹਲਕਿਆਂ 'ਚ ਹਫੜਾ-ਦਫੜੀ ਮਚ ਗਈ। ਧਮਕੀ ਭਰੀ ਈ-ਮੇਲ ਮਿਲਦਿਆਂ ਹੀ ਪੁਲਸ ਹਰਕਤ 'ਚ ਆ ਗਈ ਅਤੇ ਥਾਣਾ ਸਿਵਲ ਲਾਈਨ ਦੀਆਂ ਟੀਮਾਂ ਨੇ ਤੁਰੰਤ ਅਦਾਲਤੀ ਕੰਪਲੈਕਸ ਵਿੱਚ ਪਹੁੰਚ ਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਦਾਲਤ 'ਚ ਮੌਜੂਦ ਲੋਕਾਂ, ਵਕੀਲਾਂ ਅਤੇ ਮੁਲਾਜ਼ਮਾਂ 'ਚ ਵੀ ਸਹਿਮ ਦਾ ਮਾਹੌਲ ਬਣ ਗਿਆ।
ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ. ਰਵਿੰਦਰ ਸਿੰਘ ਨੇ ਧਮਕੀ ਭਰੀ ਈ-ਮੇਲ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਸ ਟੀਮਾਂ ਵੱਲੋਂ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਕੰਪਲੈਕਸ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਸ਼ੱਕੀ ਵਸਤਾਂ ਦੀ ਜਾਂਚ ਕੀਤੀ ਗਈ। ਪੁਲਸ ਵੱਲੋਂ ਈ-ਮੇਲ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ
NEXT STORY