ਬਠਿੰਡਾ (ਅਮਿਤ ਸ਼ਰਮਾ) : ਕਿਸਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਆੜ੍ਹਤੀਏ ਦੀ ਗ੍ਰਿਫ਼ਤਾਰੀ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੈਂਕੜੇ ਕਿਸਾਨਾਂ ਨਾਲ ਮਿਲ ਕੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਨਾਂ ਦੇ ਕਿਸਾਨ ਨੇ ਕੁਝ ਸਮਾਂ ਪਹਿਲਾਂ ਆੜ੍ਹਤੀਏ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲਈ ਸੀ, ਜਿਸ ਖਿਲਾਫ ਕਾਰਵਾਈ ਲਈ ਕਿਸਾਨਾਂ ਨੇ ਪਹਿਲਾਂ ਵੀ ਧਰਨਾ-ਪ੍ਰਦਰਸ਼ਨ ਵੀ ਕੀਤਾ ਸੀ ਪਰ ਪੁਲਸ ਵੱਲੋਂ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਅੱਜ ਬਠਿੰਡਾ ਵਿਚ ਕਿਸਾਨਾਂ ਦਾ ਸ਼ਾਂਤਮਈ ਪ੍ਰਦਸ਼ਰਨ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਸ਼ਹਿਰ ਵਿਚ ਦਾਖਲ ਨਹੀਂ ਹੋਣ ਦਿੱਤਾ, ਜਿਸ ਕਾਰਨ ਗੁੱਸੇ ਵਿਚ ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਹਾਈਵੇਅ 'ਤੇ ਹੀ ਜਾਮ ਲਗਾ ਦਿੱਤਾ ਅਤੇ ਐਲਾਨ ਕੀਤਾ ਕਿ ਜਦੋਂ ਤੱਕ ਆੜ੍ਹਤੀਏ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਦੋਂ ਤੱਕ ਉਹ ਇਸੇ ਤਰ੍ਹਾਂ ਧਰਨੇ 'ਤੇ ਬੈਠੇ ਰਹਿਣਗੇ।
ਆਜ਼ਾਦੀ ਦਿਹਾੜੇ ਮੌਕੇ ਕੈਪਟਨ ਜਲੰਧਰ 'ਚ ਲਹਿਰਾਉਣਗੇ ਤਿਰੰਗਾ, ਜਾਣੋ ਬਾਕੀ ਮੰਤਰੀਆਂ ਦਾ ਵੇਰਵਾ
NEXT STORY