ਬਠਿੰਡਾ : ਬਠਿੰਡਾ ਜ਼ਿਲ੍ਹੇ ਨੂੰ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪਦਮਜੀਤ ਮਹਿਤਾ ਨਗਰ ਨਿਗਮ ਦੇ ਨਵੇਂ ਮੇਅਰ ਚੁਣੇ ਗਏ ਹਨ। ਪਦਮਜੀਤ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਮਹਿਤਾ ਦੇ ਸਪੁੱਤਰ ਹਨ, ਜੋ ਕਿ ਪਿਛਲੇ ਦਿਨੀਂ ਹੀ ਬਠਿੰਡਾ ਦੇ ਵਾਰਡ ਨੰਬਰ-48 'ਚ ਹੋਈ ਜ਼ਿਮਨੀ ਚੋਣ ਜਿੱਤ ਕੇ ਕੌਂਸਲਰ ਬਣੇ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੱਖਾਂ ਲੋਕਾਂ ਲਈ ਬੇਹੱਦ ਬੁਰੀ ਖ਼ਬਰ, ਮਾਲਕਾਨਾ ਹੱਕ ਬਾਰੇ ਸਾਹਮਣੇ ਆਈ ਵੱਡੀ ਗੱਲ
ਇਸ ਸਬੰਧੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਮੇਂ 'ਚ ਜਦੋਂ ਵਾਰਡ ਨੰਬਰ-48 ਦੀ ਜ਼ਿਮਨੀ ਚੋਣ ਹੋਈ ਤਾਂ ਉੱਥੇ ਪਾਰਟੀ ਦੀ ਟਿਕਟ 'ਤੇ ਪਦਮਜੀਤ ਮਹਿਤਾ ਨੇ ਚੋਣ ਲੜੀ ਅਤੇ ਹੁਣ ਚੋਣਾਂ 'ਚ ਉਹ 33 ਵੋਟਾਂ ਨਾਲ ਜੇਤੂ ਰਹੇ ਹਨ, ਜਦੋਂ ਕਿ ਵਿਰੋਧੀ ਧਿਰ ਦੇ ਕਾਂਗਰਸੀ ਉਮੀਦਵਾਰ ਨੂੰ 15 ਵੋਟਾਂ ਪਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਕਿਸਾਨਾਂ 'ਤੇ ਭਾਰੀ ਸੰਕਟ! ਰਿਕਾਰਡ ਤੋੜ ਕਰਜ਼ੇ ਦੇ ਨਵੇਂ ਅੰਕੜੇ ਹੋਸ਼ ਉਡਾ ਦੇਣਗੇ
ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪਾਰਟੀ ਨੇ 55 ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਦਮਜੀਤ ਮਹਿਤਾ ਦੀ ਅਗਵਾਈ 'ਚ ਬਠਿੰਡਾ ਨਗਰ ਨਿਗਮ 'ਚ ਰਿਕਾਰਡ ਤੋੜ ਵਿਕਾਸ ਦੇ ਕੰਮ ਕੀਤੇ ਜਾਣਗੇ ਅਤੇ ਸਾਰੇ ਪੈਂਡਿੰਗ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਧਿਆਨ ਦੇਣ, ਸੂਬੇ ਦੇ ਪੈਟਰੋਲ ਪੰਪਾਂ ਨੂੰ ਲੈ ਕੇ ਆਈ ਵੱਡੀ ਖ਼ਬਰ
NEXT STORY