ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਜ਼ਿਲੇ ਵਿਚ 14 ਸਾਲਾ ਕੁੜੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਇਸ ਘਟਨਾ ਸਬੰਧੀ ਪਤਾ ਲੱਗਦੇ ਹੀ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਪੀੜਤ ਕੁੜੀ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਹਨ। ਉਨ੍ਹਾਂ ਇਸ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਦਖਲ ਦੇ ਕੇ ਪੀੜਤਾ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।
ਪੀੜਤਾ ਨੇ ਦੱਸਿਆ ਕਿ ਉਸ ਨੂੰ ਉਸ ਦੀ ਸਹੇਲੀ ਨੇ ਫੋਨ ਕਰਕੇ ਬਰਗਾੜੀ ਸੱਦਿਆ ਸੀ, ਜਿੱਥੇ ਸਹੇਲੀ ਨੇ ਉਸ ਨੂੰ ਇਕ ਮੁੰਡੇ ਨਾਲ ਮਿਲਵਾਇਆ ਅਤੇ ਕਿਹਾ ਕਿ ਉਹ ਉਸ ਨੂੰ ਘਰ ਛੱਡ ਆਏਗਾ ਪਰ ਘਰ ਛੱਡਣ ਦੀ ਬਜਾਏ ਮੁੰਡਾ ਉਸ ਨੂੰ ਜ਼ਬਰਦਸਤੀ ਇਕ ਹੋਟਲ ਵਿਚ ਲੈ ਗਿਆ, ਜਿੱਥੇ ਉਸ ਨੂੰ ਪਾਣੀ ਵਿਚ ਨਸ਼ੀਲੀ ਚੀਜ਼ ਮਿਲਾ ਕੇ ਪਿਆ ਦਿੱਤੀ ਅਤੇ 2 ਦਿਨ ਤੱਕ ਉਸ ਨਾਲ ਜਬਰ-ਜ਼ਨਾਹ ਕੀਤਾ। ਪੀੜਤ ਕੁੜੀ ਦੇ ਪਿਤਾ ਨੇ ਵੀ ਇਨਸਾਫ ਦੀ ਗੁਹਾਰ ਲਗਾਈ ਹੈ। ਉਥੇ ਹੀ ਮੌਕੇ 'ਤੇ ਪੁੱਜੇ ਬਠਿੰਡਾ ਦੇ ਡੀ.ਐਸ.ਪੀ. ਨੇ ਕਿਹਾ ਕਿ ਕੁੜੀ ਦੇ ਬਿਆਨ ਦਰਜ ਕਰਕੇ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ।
ਸੁਨੀਲ ਜਾਖੜ ਵਲੋਂ ਦਿੱਤੀ ਚੁਣੌਤੀ ਦਾ ਸੰਨੀ ਦਿਓਲ ਨੇ ਦਿੱਤਾ ਜਵਾਬ
NEXT STORY