ਬਠਿੰਡਾ (ਸੁਖਵਿੰਦਰ) : ਬਠਿੰਡਾ ਦੀ ਹਾਈ ਸਕਿਓਰਿਟੀ ਜੇਲ ਵਿਚ ਬੰਦ ਇਕ ਗੈਂਗਸਟਰ ਤੋਂ ਜੇਲ ਪ੍ਰਸ਼ਾਸਨ ਵਲੋਂ ਮੋਬਾਇਲ ਫੋਨ ਬਰਾਮਦ ਕੀਤਾ ਹੈ। ਕੈਂਟ ਪੁਲਸ ਵਲੋਂ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਜੇਲ ਦੇ ਸਹਾਇਕ ਸੁਪਰਡੈਂਟ ਬਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਗੈਂਗਸਟਰ ਰਾਜਬੀਰ ਸਿੰਘ ਕੇਂਦਰੀ ਜੇਲ ਵਿਚ ਸਜ਼ਾ ਕੱਟ ਰਿਹਾ ਹੈ ।
ਬੀਤੇ ਦਿਨੀਂ ਮੁਲਾਜ਼ਮਾਂ ਵਲੋਂ ਜੇਲ ਵਿਚ ਬੈਰਕਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਉਕਤ ਮੁਲਜ਼ਮ ਦੀ ਤਲਾਸ਼ੀ ਦੌਰਾਨ ਪੁਲਸ ਮੁਲਾਜ਼ਮਾਂ ਵਲੋਂ ਇਕ ਮੋਬਾਇਲ, ਸਿਮ ਕਾਰਡ ਅਤੇ ਬੈਟਰੀ ਬਰਾਮਦ ਕੀਤੀ ਹੈ। ਪੁਲਸ ਵਲੋਂ ਮੁਲਜ਼ਮ ਖਿਲਾਫ਼ ਪ੍ਰੀਜ਼ਨ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦਾ ਬਜਟ ਪੇਸ਼ ਕਰਨ ਮਗਰੋਂ 'ਹਰਪਾਲ ਚੀਮਾ' ਦੀ ਪ੍ਰੈੱਸ ਕਾਨਫਰੰਸ, ਆਖੀਆਂ ਇਹ ਗੱਲਾਂ
NEXT STORY