ਤਲਵੰਡੀ ਸਾਬੋ (ਮਨੀਸ਼) : ਬਠਿੰਡਾ ਜ਼ਿਲੇ ਦੇ ਪਿੰਡ ਹਰਰਾਏਪੁਰ ਤੋਂ ਬਾਅਦ ਹੁਣ ਪਿੰਡ ਰਾਮਾਂ ਪੀਲੀਏ ਦੀ ਲਪੇਟ ਵਿਚ ਆ ਗਿਆ ਹੈ, ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਵਿਚ ਭੇਜੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਵਿਚ 100 ਤੋਂ ਵੱਧ ਲੋਕ ਇਸ ਦੀ ਲਪੇਟ ਵਿਚ ਹਨ, ਜਿਨ੍ਹਾਂ ਦਾ ਵੱਖ-ਵੱਖ ਹਪਸਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਉਥੇ ਹੀ ਇਸ ਨਾਲ ਇਕ ਨੌਜਵਾਨ ਦੀ ਮੌਤ ਵੀ ਹੋ ਚੁੱਕੀ ਹੈ।
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪੀਣ ਵਾਲਾ ਪਾਣੀ ਦੂਸ਼ਿਤ ਹੋਣ ਕਾਰਨ ਪੀਲੀਆ ਫੈਲਿਆ ਹੈ। ਪ੍ਰਸ਼ਾਸਨ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਸਾਫ ਪਾਣੀ ਉਪਲੱਬਧ ਕਰਾਉਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪਿੰਡ ਹਰਰਾਏਪੁਰ ਵਿਚ 85 ਦੇ ਕਰੀਬ ਪੀਲੀਏ ਦੇ ਮਰੀਜ਼ ਪਾਏ ਗਏ ਹਨ।
ਕੈਸਲ ਬਾਰ 'ਚ ਹੋਏ ਕਤਲ ਤੋਂ ਬਾਅਦ ਹਰਕਤ 'ਚ ਆਈ ਕਮਿਸ਼ਨਰੇਟ ਪੁਲਸ
NEXT STORY