ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਲੋਕ ਸਭਾ ਚੋਣਾਂ 'ਚ ਹਾਰਨ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਹਨ। ਇਸ ਦੌਰਾਨ ਉਨ੍ਹਾਂ ਚੋਣਾਂ ਤੋਂ ਪਹਿਲਾਂ ਦਿੱਤੇ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇ ਰਾਜਾ ਵੜਿੰਗ ਚੋਣ ਹਾਰ ਗਏ ਤਾਂ ਉਹ ਖ਼ੁਦਕੁਸ਼ੀ ਕਰ ਲੈਣਗੇ, 'ਤੇ ਸਫਾਈ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਜਿਹਾ ਕਹਿਣ ਪਿੱਛੇ ਮਕਸਦ ਉਮੀਦਵਾਰ ਅਤੇ ਲੋਕਾਂ ਵਿਚ ਉਤਸ਼ਾਹ ਭਰਨਾ ਸੀ ਤਾਂ ਕਿ ਲੋਕ ਸੋਚਣ ਕਿ ਜੇ ਸਾਡਾ ਉਮੀਦਵਾਰ ਹਾਰ ਗਿਆ ਤਾਂ ਸਮਝ ਲੈਣਾ ਕਿ ਇਹ ਸਾਡੀ ਮੌਤ ਦੇ ਬਰਾਬਰ ਹੈ।
ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ 21772 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਹਰਸਿਮਰਤ ਕੌਰ ਬਾਦਲ ਨੂੰ 4,92,824 ਵੋਟਾਂ ਪਈਆਂ, ਜਦੋਂਕਿ ਰਾਜਾ ਵੜਿੰਗ ਨੂੰ 4,71,052 ਵੋਟਾਂ ਹੀ ਹਾਸਲ ਹੋਈਆਂ।
ਮੋਦੀ ਸਰਕਾਰ ਆਪਣੇ ਪੱਧਰ 'ਤੇ ਮਨਾ ਸਕਦੀ ਹੈ 550 ਸਾਲਾ!
NEXT STORY