ਬਠਿੰਡਾ (ਅਮਿਤ ਸ਼ਰਮਾ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਪਹੁੰਚੇ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੋ ਕੁਦਰਤੀ ਆਫਤ ਆਈ ਹੈ, ਇਹ ਸਿਰਫ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ 10 ਹੋਰ ਸੂਬਿਆਂ ਵਿਚ ਵੀ ਆਈ ਹੈ ਪਰ ਫਿਰ ਵੀ ਪੰਜਾਬ ਸਰਕਾਰ ਸਾਰੇ ਲੋਕਾਂ ਦੀ ਮਦਦ ਕਰੇਗੀ ਅਤੇ ਉਨ੍ਹਾਂ ਦੀ ਆਰਥਿਕ ਮਦਦ ਵੀ ਕਰੇਗੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਨ੍ਹਾਂ ਹੜ੍ਹ ਪ੍ਰਭਾਵਤ ਇਲਾਕਿਆਂ 'ਚ ਜਾ ਕੇ ਖੁਦ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਲੋਕਾਂ ਦੀ ਮਦਦ ਅਤੇ ਹੋਏ ਨੁਕਸਾਨ ਲਈ 100 ਕਰੋੜ ਰੁਪਏ ਦੀ ਮਦਦ ਰਾਸ਼ੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜਟ ਵਿਚ ਹਰ ਸਾਲ ਕਲੈਮਿਟੀ ਰਿਲੀਫ ਫੰਡ (ਸੀ.ਆਰ.ਐਫ.) ਰੱਖਿਆ ਜਾਂਦਾ ਹੈ, ਜਿਸ ਵਿਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਹਿੱਸਾ ਪਾਉਂਦੀ ਹੈ ਅਤੇ ਇਹ ਖਾਤਾ ਦੋਵਾਂ ਦੇ ਦਸਤਖਤਾਂ ਨਾਲ ਹੀ ਚੱਲਦਾ ਹੈ।
ਭਾਖੜਾ ਦੇ ਪਾਣੀ ਨਾਲ ਤਬਾਹੀ, 48 ਘੰਟਿਆਂ ਦਾ ਰੈੱਡ ਅਲਰਟ
NEXT STORY