ਬਠਿੰਡਾ (ਸੁਖਵਿੰਦਰ) : ਬਠਿੰਡਾ ਦੇ ਮਾਲ ਰੋਡ 'ਤੇ ਬਣਾਈ ਜਾ ਰਹੀ ਬਹੁਮੰਜ਼ਿਲਾ ਪਾਰਕਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ। ਐਤਵਾਰ ਨੂੰ ਪੁਰਾਣੇ ਪਾਰਕਿੰਗ ਠੇਕੇਦਾਰ ਨੇ ਡਿਪਟੀ ਕਮਿਸ਼ਨਰ, ਵਿਜੀਲੈਂਸ ਅਧਿਕਾਰੀਆਂ ਅਤੇ ਨਗਰ ਨਿਗਮ ਕਮਿਸ਼ਨਰ ਨੂੰ ਸ਼ਿਕਾਇਤ ਦੇ ਕਿ ਮਲਟੀਸਟੋਰੀ ਪਾਰਕਿੰਗ ਦੀ ਉਸਾਰੀ ਵਿਚ ਘਟੀਆ ਸਮੱਗਰੀ ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਇਨਕਮ ਟੈਕਸ ਦੇਣ ਵਾਲੇ ਜ਼ਰਾ ਸਾਵਧਾਨ, ਠੱਗ ਨੇ ਰਿਟਰਨਾਂ 'ਚ ਹੇਰਾ-ਫੇਰੀ ਕਰ ਮਾਰੀ ਐਸੀ ਠੱਗੀ ਕੇ ਅਧਿਕਾਰੀ ਵੀ ਹੈਰਾਨ
ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਉਕਤ ਇਮਾਰਤ ਵਿਚ ਠੇਕੇਦਾਰ ਵਜੋਂ ਕੰਮ ਕਰਦਾ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਘਟੀਆ ਸਮੱਗਰੀ ਵਰਤਣ ਲਈ ਮਜਬੂਰ ਕੀਤਾ ਗਿਆ ਪਰ ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨੂੰ ਪ੍ਰਾਜੈਕਟ ਵਿਚੋਂ ਬਾਹਰ ਕੱਢ ਦਿੱਤਾ ਗਿਆ। ਹੁਣ ਵੀ ਉਸ ਦੇ ਪੁਰਾਣੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਉਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਉੱਤਰਾਖੰਡ 'ਚ ਵਪਾਰੀ ਦਾ ਕਤਲ ਕਰਨ ਜਾ ਰਹੇ ਅਰਸ਼ ਡੱਲਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ
ਉਨ੍ਹਾਂ ਮੰਗ ਕੀਤੀ ਹੈ ਕਿ ਉਕਤ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇ ਤਾਂ ਜੋ ਇਸ ਮਾਮਲੇ ਵਿਚ ਸ਼ਾਮਲ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਬਠਿੰਡਾ ਕਸਬਾ ਵਾਸੀਆਂ ਨੂੰ ਪਾਰਕਿੰਗ ਅਤੇ ਟ੍ਰੈਫਿਕ ਸਬੰਧੀ ਪੇਸ਼ ਆ ਰਹੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਮਾਲ ਰੋਡ 'ਤੇ ਬਹੁਮੰਜ਼ਿਲਾ ਪਾਰਕਿੰਗ ਬਣਾਈ ਜਾ ਰਹੀ ਹੈ, ਜੋ ਕਿ ਮੁਕੰਮਲ ਹੋਣ ਕਿਨਾਰੇ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ’ਚ ਪੰਜਾਬ ਦਾ ਇਹ ਜ਼ਿਲ੍ਹਾ ਰਿਹਾ ਅੱਵਲ
NEXT STORY