ਬਠਿੰਡਾ (ਵਿਜੇ ਵਰਮਾ) : ਨਸ਼ਾ ਤਸਕਰਾਂ ਵਿਰੁੱਧ ਪੁਲਸ ਦੀ ਲਗਾਤਾਰ ਕਾਰਵਾਈ ਦੌਰਾਨ ਸਦਰ ਥਾਣਾ ਪੁਲਸ ਨੇ ਬੁੱਧਵਾਰ ਦੇਰ ਰਾਤ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ। ਮੁਕਤਸਰ ਹਾਈ-ਟੈਕ ਨਾਕੇ 'ਤੇ ਚੈਕਿੰਗ ਦੌਰਾਨ, ਸੀਆਈਏ ਟੀਮ ਨੇ ਇੱਕ ਸਵਿਫਟ ਕਾਰ ਵਿੱਚੋਂ 553 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਜੀਵ ਸਿੰਘ ਅਤੇ ਜਸਵਿੰਦਰ ਸਿੰਘ (ਵਾਸੀ ਬੀੜ ਤਲਾਬ ਬਸਤੀ ਨੰਬਰ 3, ਬਠਿੰਡਾ) ਅਤੇ ਸਤੀਸ਼ ਕੁਮਾਰ (ਵਾਸੀ ਬੀੜ ਤਲਾਬ ਬਸਤੀ ਨੰਬਰ 5, ਬਠਿੰਡਾ) ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਐੱਸਪੀਡੀ ਜਸਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਸੀਆਈਏ ਟੀਮ ਹਾਈ-ਟੈਕ ਨਾਕੇ 'ਤੇ ਚੈਕਿੰਗ ਕਰ ਰਹੀ ਸੀ ਤਾਂ ਇੱਕ ਸਵਿਫਟ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਕਾਰ ਵਿੱਚ ਬੈਠੇ ਤਿੰਨ ਨੌਜਵਾਨਾਂ ਤੋਂ ਸਾਢੇ ਪੰਜ ਸੌ ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਇਹ ਬਰਾਮਦਗੀ ਡਰੱਗ ਮਾਫੀਆ ਦੇ ਨੈੱਟਵਰਕ ਨੂੰ ਤੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੁਲਜ਼ਮਾਂ ਖ਼ਿਲਾਫ਼ ਸਦਰ ਥਾਣਾ ਬਠਿੰਡਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਕਿੱਥੋਂ ਲਿਆਏ ਸਨ ਅਤੇ ਕਿਸ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਕਾਰਵਾਈ ਤੋਂ ਬਾਅਦ ਪੁਲਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕੀਤੀ ਜਾਵੇਗੀ ਅਤੇ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
DC ਤੇ SSP ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ, ਰਾਹਤ ਕੈਂਪਾਂ 'ਚ ਰਹਿੰਦੇ ਲੋਕਾਂ ਨਾਲ ਕੀਤੀ ਗੱਲਬਾਤ
NEXT STORY