ਗੋਨਿਆਣਾ ਮੰਡੀ (ਗੋਰਾ ਲਾਲ)– ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਪੁਲਸ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਬਠਿੰਡਾ ਨੇੜੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ ਇਕ ਕਿੱਲੋ 500 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਕਰਨ ਦੇ ਨਾਲ ਦੋ ਨਸ਼ਾ ਤਸਕਰੀ ਦੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਆਈ.ਏ. ਸਟਾਫ-2 ਬਠਿੰਡਾ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਪਿੰਡ ਜੀਦਾ ਦੇ ਇਲਾਕੇ ਵਿਚ ਇਕ ਗੱਡੀ ਰਾਹੀਂ ਨਸ਼ੇ ਦੀ ਵੱਡੀ ਖੇਪ ਤਸਕੀ ਕੀਤੀ ਜਾ ਰਹੀ ਹੈ, ਜਿਸ ’ਤੇ ਕਾਰਵਾਈ ਕਰਦਿਆਂ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਲਗਾਏ ਨਾਕੇ ਦੌਰਾਨ ਹੌਂਡਾ ਐਮੇਜ਼ ਕਾਰ (ਨੰਬਰ PB-03B-3598) ਨੂੰ ਰੋਕਿਆ ਗਿਆ ਤੇ ਚੈਕਿੰਗ ਦੌਰਾਨ ਨਸ਼ੇ ਦੀ ਖੇਪ ਮਿਲੀ; ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮੁਲਤਾਨੀਆਂ ਰੋਡ ਬਠਿੰਡਾ ਅਤੇ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਹਾਜੀ ਰਤਨ ਬਠਿੰਡਾ ਵਜੋਂ ਹੋਈ ਹੈ।
ਦੋਵਾਂ ਨੂੰ ਸਬੰਧਤ ਧਾਰਾਵਾਂ ਅਧੀਨ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਥਾਣਾ ਨਹੀਂਆਂ ਵਾਲਾ ਦੇ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤਿੱਖਾ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਵਿਚ ਨਸ਼ਾ ਤਸਕਰੀ ਕਰਨ ਵਾਲੇ ਤੱਤਾਂ ’ਤੇ ਨਿਗਰਾਨੀ ਹੋਰ ਸਖ਼ਤ ਕੀਤੀ ਜਾ ਰਹੀ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣ ਆਵੇਗੀ ਪੂਰੀ ਦਿੱਲੀ ਕੈਬਨਿਟ, CM ਰੇਖਾ ਗੁਪਤਾ ਨੇ ਕੀਤਾ ਐਲਾਨ
NEXT STORY