ਬਠਿੰਡਾ (ਅਮਿਤ ਸ਼ਰਮਾ) : ਬਟਾਲਾ ਦੀ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਤੋਂ ਬਾਅਦ ਬਠਿੰਡਾ ਪੁਲਸ ਨੇ ਚੌਕਸੀ ਵਧਾਉਂਦੇ ਹੋਏ ਅੱਜ ਦੂਜੇ ਦਿਨ ਬਠਿੰਡਾ ਦੇ ਰਿਹਾਇਸ਼ੀ ਇਲਾਕੇ ਸਿਰਕੀ ਬਾਜ਼ਾਰ ਵਿਚ ਬਣੇ ਪਟਾਕਿਆਂ ਦੇ ਗੋਦਾਮ ਵਿਚ ਛਾਪੇਮਾਰੀ ਕੀਤੀ। ਇਸ ਦੌਰਾਨ ਗੋਦਾਮ ਵਿਚੋਂ ਵੱਖ-ਵੱਖ ਤਰ੍ਹਾਂ ਦੇ ਵੱਡੀ ਮਾਤਰਾ 'ਚ ਪਟਾਕਿਆਂ ਨੂੰ ਬਰਾਮਦ ਕੀਤਾ ਗਿਆ।
ਗੱਲਬਾਤ ਦੌਰਾਨ ਐਸ.ਐਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਇਹ ਚੌਕਸੀ ਦਿਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਕੋਲ ਪਟਾਕੇ ਰੱਖਣ ਦਾ ਲਾਇਸੈਂਸ ਹੈ ਉਸ ਨੂੰ ਕੁੱਝ ਨਹੀਂ ਕਿਹਾ ਜਾ ਰਿਹਾ ਪਰ ਜੇਕਰ ਕੋਈ ਬਿਨਾਂ ਮਨਜੂਰੀ ਦੇ ਪਟਾਕੇ ਰੱਖਦਾ ਹੈ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਏਗੀ।
ਦੱਸ ਦੇਈਏ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਬਠਿੰਡਾ ਪੁਲਸ ਵੱਲੋਂ ਅਫ਼ੀਮ ਵਾਲੀ ਗਲੀ ਸਥਿਤ ਇਕ ਰਿਹਾਇਸ਼ੀ ਇਲਾਕੇ ਵਿਚ ਛਾਪੇਮਾਰੀ ਕਰ ਕੇ ਇਕ ਘਰ 'ਚੋਂ ਪਟਾਕਿਆਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਸੀ, ਜਿੱਥੇ ਮੁਲਜ਼ਮ ਵੱਲੋਂ ਬਰੈੱਡ ਸਪਲਾਈ ਕਰਨ ਦੇ ਕਾਰੋਬਾਰ ਦੀ ਆੜ 'ਚ ਪਟਾਕਿਆਂ ਨੂੰ ਸਟੋਰ ਕੀਤਾ ਹੋਇਆ ਸੀ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ ਵੱਡੀਆਂ ਖਬਰਾਂ
NEXT STORY