ਤਲਵੰਡੀ ਸਾਬੋ (ਮਨੀਸ਼) : ਸ਼੍ਰੋਮਣੀ ਅਕਾਲੀ ਦਲ ਨੇ ਟਕਸਾਲੀਆਂ ਦੀ ਰੈਲੀ ਨੂੰ ਕਾਂਗਰਸ ਦੀ ਰੈਲੀ ਕਰਾਰ ਦਿੱਤਾ ਹੈ। ਮੌੜ ਮੰਡੀ ਵਿਖੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਅਕਾਲੀ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਢੀਂਡਸਾ ਵੱਲੋਂ ਕੀਤੀ ਗਈ ਰੈਲੀ ਵਿਚ ਸਿਰਫ 5-7 ਟਕਸਾਲੀ ਹੀ ਸਨ ਜਦਕਿ ਬਾਕੀ ਸਾਰੇ ਕਾਂਗਰਸੀ ਸਨ। ਉਨ੍ਹਾਂ ਕਿਹਾ ਕਿ ਟਕਸਾਲੀਆਂ ਦੀਆਂ ਤਾਰਾਂ ਕਾਂਗਰਸੀਆਂ ਨਾਲ ਜੁੜੀਆਂ ਹੋਈਆਂ ਹਨ ਅਤੇ ਇਹ ਦੋਵੇਂ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕਾਂ ਨੇ ਅਜਿਹਾ ਕਦੇ ਨਹੀਂ ਹੋਣ ਦੇਣਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ ਇਕ ਪਾਰਟੀ ਹੈ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਪਹਿਲਾਂ ਵੀ ਲੜਦੀ ਰਹੀ ਹੈ ਅਤੇ ਅੱਜ ਵੀ ਲੜ ਰਹੀ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ 'ਤੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਉਹ ਭਾਵੇਂ ਕਾਂਗਰਸ 'ਚ ਰਹਿਣ ਜਾਂ 'ਆਪ' 'ਚ ਚਲੇ ਜਾਣ, ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ। ਵੈਸੇ ਵੀ ਪੰਜਾਬ 'ਚ 'ਆਪ' ਦੀ ਫੂਕ ਨਿਕਲ ਚੁੱਕੀ ਹੈ।
ਉਥੇ ਹੀ ਉਨ੍ਹਾਂ ਕੈਪਟਨ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਪਿਛਲੇ ਤਿੰਨ ਸਾਲਾਂ 'ਚ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ। ਕੈਪਟਨ ਵੱਲੋਂ ਸੂਬਾ ਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਉਲਟ ਉਨ੍ਹਾਂ 'ਤੇ ਹੋਰ ਬੋਝ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 1 ਮਾਰਚ ਨੂੰ ਬਠਿੰਡਾ ਵਿਚ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲ੍ਹਣ ਲਈ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਅੱਜ ਜਨਮੇਜਾ ਸਿੰਘ ਸੇਖੋਂ ਮੋੜ ਮੰਡੀ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਮੀਟਿੰਗ ਕਰਕੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਹਨ।
ਕਪੂਰਥਲਾ: ਫੱਤੂਢੀਂਗਾ ਥਾਣੇ 'ਚ ਗੋਲੀ ਲੱਗਣ ਕਰਕੇ ASI ਦੀ ਸ਼ੱਕੀ ਹਾਲਾਤ 'ਚ ਮੌਤ (ਵੀਡੀਓ)
NEXT STORY